ਲੁਧਿਆਣਾ: ਪੁਲਿਸ ਨੇ ਡੌਂਕੀ ਗੈਂਗ ਦੇ ਮੁੱਖ ਦੋਸ਼ੀ ਸਮੇਤ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਗੈਂਗ ਨੇ 5 ਮਹੀਨਿਆਂ ਦੇ ਦੌਰਾਨ ਹੀ 28 ਕੇਸਾਂ ਵਿੱਚ ਜਮਾਨਤ ਲੈ ਕੇ 100 ਵਾਰਦਾਤਾਂ ਨੂੰ ਫਿਰ ਤੋਂ ਅੰਜਾਮ ਦਿੱਤਾ।
ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਡੌਂਕੀ ਗੈਂਗ ਦੇ 7 ਮੈਂਬਰਾਂ ਨੂੰ ਕੀਤਾ ਕਾਬੂ ਮੁਲਜ਼ਮਾਂ ਦੀ ਸ਼ਨਾਖ਼ਤ ਅਮਨਜੋਤ ਸਿੰਘ ਉਰਫ਼ ਡੋਂਕੀ, ਲਵਦੀਪ ਸਿੰਘ, ਗਗਨਦੀਪ ਸਿੰਘ, ਦੀਪਕ ਕੁਮਾਰ, ਕੁਲਵਿੰਦਰ ਸਿੰਘ, ਸ਼ਿਵ ਕੁਮਾਰ, ਬਿਕਰਮ ਸਿੰਘ ਦੇ ਰੂਪ 'ਚ ਹੋਈ ਹੈ। ਮੁਲਜ਼ਮਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ, ਜਿਸ 'ਚ ਪਿਸਤੌਲ, 4 ਦਾਤ ਅਤੇ ਮੋਬਾਈਲ ਫੋਨ ਵੀ ਸ਼ਾਮਿਲ ਹਨ।
ਇਸ ਸਬੰਧੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਗੁਪਤ ਜਾਣਕਾਰੀ ਮੁਤਾਬਕ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ 2 ਮਹੀਨੇ ਪਹਿਲਾਂ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ, ਇਸ ਤੋਂ ਬਾਅਦ ਉਹ ਜ਼ਮਾਨਤ ਲੈ ਕੇ ਬਾਹਰ ਆ ਗਏ ਸਨ।
ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮ ਨਸ਼ੇ ਦੇ ਆਦੀ ਹਨ। ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮ ਜ਼ਿਆਦਾਤਰ ਲੁਧਿਆਣਾ ਦੇ ਸਮਰਾਲਾ ਚੌਂਕ, ਡਾਬਾ, ਲੁਹਾਰਾ, ਜਮਾਲਪੁਰ, ਸ਼ਿਮਲਾਪੁਰੀ ਮਾਡਲ ਟਾਊਨ, ਬਸਤੀ ਜੋਧੇਵਾਲ, ਦਰੇਸੀ ਅਤੇ ਪੀਏਯੂ ਆਦਿ ਇਲਾਕਿਆਂ ਦੇ ਵਿੱਚ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਮੁਲਜ਼ਮ ਹੁਣ ਤੱਕ 40 ਵੱਧ ਮੋਬਾਈਲ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀਂ ਹੈ।