ਲੁਧਿਆਣਾ:ਗੁਰੂ ਨਾਨਕ ਦੇਵ ਜੀ ਤੇ ਕਥਿਤ ਵਿਵਾਦਿਤ ਟਿੱਪਣੀ ਕਰਨ ਦੇ ਇਲਜ਼ਾਮਾਂ ਵਿਚ ਘਿਰੇ ਅਨਿਲ ਅਰੋੜਾ ਨੂੰ ਲੁਧਿਆਣਾ ਪੁਲਿਸ (Ludhiana Police) ਵੱਲੋਂ ਪੰਚਕੂਲਾ ਤੋਂ ਗ੍ਰਿਫ਼ਤਾਰ (Anil Arora arrested near Panchkula) ਕਰ ਲਿਆ ਗਿਆ ਹੈ। ਜਿਸ ਦੀ ਪੁਸ਼ਟੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਹੁਣ ਤੱਕ ਅੱਠ ਮੁਲਜ਼ਮਾਂ ਨੂੰ ਪੁਲਿਸ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਹੁਣ ਅਨਿਲ ਅਰੋੜਾ ਦੇ ਖ਼ਿਲਾਫ਼ ਉਹ ਸਬੂਤਾਂ ਨੂੰ ਚੰਗੀ ਤਰ੍ਹਾਂ ਇਕੱਠੇ ਕਰ ਕੇ ਅਦਾਲਤ ਵਿੱਚ ਚਲਾਨ ਪੇਸ਼ ਕਰਨਗੇ।
ਲੁਧਿਆਣਾ ਪੁਲੀਸ ਨੇ ਅਨਿਲ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀਤੇ ਮਹੀਨੇ ਅਨਿਲ ਅਰੋੜਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਵਿੱਚ ਜਿਸ ਨੇ ਗਰੁੱਪ ਵਿਚ ਗੱਲ ਸ਼ੁਰੂ ਕੀਤੀ ਸੀ।
ਉਸ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਲਗਾਤਾਰ ਸਪੈਸ਼ਲ ਟੀਮਾਂ (Special teams) ਬਣਾ ਕੇ ਉਸ ਦੀ ਭਾਲ ਕੀਤੀ ਜਾ ਰਹੀ ਸੀ ਤੇ ਆਖਿਰਕਾਰ ਪੰਚਕੂਲਾ ਨੇੜੇ ਉਸ ਨੂੰ ਸਪੈਸ਼ਲ ਟੀਮ ਵੱਲੋਂ ਕਾਬੂ ਕਰ ਲਿਆ ਗਿਆ ਅਤੇ ਹੁਣ ਉਸ ਦੇ ਵਿਰੁੱਧ ਅਦਾਲਤ ਚ ਚਲਾਨ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜੋ:ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਨਰਸਿੰਗ ਸਟਾਫ਼ ਨੇ ਦਿੱਤਾ ਧਰਨਾ