ਲੁਧਿਆਣਾ: ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰ ਲਿਆ। ਜਾਣਕਾਰੀ ਸਾਂਝੀ ਕਰਦਿਆਂ ਜੁਆਇੰਟ ਕਮਿਸ਼ਨਰ ਕੰਵਰਦੀਪ ਕੌਰ ਨੇ ਦੱਸਿਆ ਕਿ ਬੀਤੀ 19 ਅਕਤੂਬਰ ਲੁੱਟ ਦੀ ਕੋਸ਼ਿਸ਼ ਕਰਦਿਆਂ ਦੇਰ ਸ਼ਾਮ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਐਕਟਿਵਾ ਸਵਾਰ ਵਿਅਕਤੀ ਨੂੰ ਥੱਲੇ ਸੁੱਟ ਉਸ 'ਤੇ ਹਥਿਆਰਾਂ ਨਾਲ ਹਮਲਾ ਕੀਤਾ ਸੀ। ਲੁਟੇਰੇ ਉਸ ਵਿਅਕਤੀ ਤੋਂ 3 ਲੱਖ 42000 ਰੁਪਏ ਲੈ ਫਰਾਰ ਹੋ ਗਏ ਸਨ।
ਲੁਟੇਰਾ ਗਿਰੋਹ ਦੇ 3 ਮੈਂਬਰ ਕਾਬੂ, 1 ਲੱਖ 40,000 ਦੀ ਨਕਦੀ ਬਰਾਮਦ - ਲੁਟੇਰਾ ਗਿਰੋਹ ਦੇ 3 ਮੈਂਬਰ ਕਾਬੂ
ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰ ਲਿਆ ਹੈ ਅਤੇ ਉਨ੍ਹਾਂ ਤੋਂ 1 ਲੱਖ 40,000 ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਅਜੇ ਦੋ ਦੋਸ਼ੀ ਫਰਾਰ ਹਨ ਜਿਨ੍ਹਾਂ ਨੂੰ ਜਲਦ ਕਾਬੂ ਕਰ ਲਏ ਜਾਣ ਦਾ ਭਰੋਸਾ ਦਵਾਇਆ ਗਿਆ ਹੈ।
![ਲੁਟੇਰਾ ਗਿਰੋਹ ਦੇ 3 ਮੈਂਬਰ ਕਾਬੂ, 1 ਲੱਖ 40,000 ਦੀ ਨਕਦੀ ਬਰਾਮਦ ਲੁਟੇਰਾ ਗਿਰੋਹ ਦਾ ਮੈਂਬਰ ਕਾਬੂ](https://etvbharatimages.akamaized.net/etvbharat/prod-images/768-512-9246882-935-9246882-1603194400833.jpg)
ਲੁਟੇਰਾ ਗਿਰੋਹ ਦਾ ਮੈਂਬਰ ਕਾਬੂ
ਲੁਟੇਰਾ ਗਿਰੋਹ ਦੇ 3 ਮੈਂਬਰ ਕਾਬੂ
ਕੰਵਰਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਵੱਲੋਂ ਟੀਮਾਂ ਬਣਾ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਗਈ। ਜਿਸ 'ਚ ਸਫ਼ਲਤਾ ਹਾਸਲ ਕਰਦਿਆਂ 3 ਮੁਜਰਮਾਂ ਨੂੰ ਕਾਬੂ ਕਰ 1 ਲੱਖ 40,000 ਦੀ ਨਕਦੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਜੇ 2 ਮੁਰਜਮ ਫਰਾਰ ਹਨ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਫੜ੍ਹੇ ਗਏ ਦੋਸ਼ੀਆਂ 'ਚੋਂ ਇੱਕ ਦਾ ਨਾਂਅ ਸੰਜੀਵ ਕੁਮਾਰ ਹੈ ਜਿਸ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਭਰੋਸਾ ਦਵਾਇਆ ਕਿ ਫਰਾਰ ਹੋਏ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।