ਲੁਧਿਆਣਾ:ਲੁਧਿਆਣਾ ਪੁਲਿਸ (Ludhiana police) ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਲੁਧਿਆਣਾ ਦੇ ਸਮਰਾਲਾ ਚੌਂਕ ਵਿੱਚ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਲੱਖਾਂ ਰੁਪਏ ਦੀ ਰਾਸ਼ੀ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ (Ludhiana police arrested 4 members of thief gang) ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿਅਕਤੀਆਂ ਵੱਲੋਂ ਤਕਰੀਬਨ 64 ਲੱਖ ਦੇ ਕਰੀਬ ਰਕਮ ਚੋਰੀ ਕੀਤੀ ਗਈ ਸੀ। ਇਸ ਮਾਮਲੇ ਵਿਚ ਲੁਧਿਆਣਾ ਪੁਲਿਸ ਵੱਲੋਂ ਲਗਾਤਾਰ ਕੰਮ ਕਰਦੇ ਹੋਏ, 12 ਦਿਨ ਬਾਅਦ ਦਿੱਲੀ ਤੋਂ ਆਏ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਇਸ ਗੈਂਗ ਨੂੰ ਠਕਠਕ ਗੈਂਗ ਕਹਿੰਦੇ ਹਨ। ਇਸ ਦੌਰਾਨ ਹੀ ਇਨ੍ਹਾਂ ਕੋਲੋ 46 ਲੱਖ 50 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਗਏ ਹਨ।
ਵਾਰਦਾਤ ਲਈ ਗੁਲੇਲ ਦੀ ਵਰਤੋਂ:-ਪੁਲਿਸ (Ludhiana police) ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਮੁਲਜ਼ਮ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਗੁਲੇਲ ਦੀ ਵਰਤੋਂ ਕਰਕੇ ਪਹਿਲਾਂ ਕਾਰ ਦਾ ਸ਼ੀਸ਼ਾ ਤੋੜਦੇ ਸਨ ਅਤੇ ਫਿਰ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੰਦੇ ਸਨ। ਪੁਲਿਸ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਇਹਨਾਂ ਕੋਲ ਗੁਲੇਲ ਵੀ ਕੁੱਝ ਵੱਖਰੀ ਕਿਸਮ ਦੀ ਹੈ। ਜਿਸ ਨੂੰ ਅਸੀਂ ਆਮ ਤੌਰ ਉੱਤੇ ਨਹੀਂ ਚਲਾ ਸਕਦੇ, ਇਹ ਉਸ ਦੀ ਵਰਤੋਂ ਕਰਕੇ ਕਾਰ ਦੇ ਸ਼ੀਸ਼ੇ ਤੋੜਦੇ ਸਨ।
12 ਦਿਨ ਪਹਿਲਾਂ ਹੋਈ ਸੀ ਵਾਰਦਾਤ:-ਪੁਲਿਸ (Ludhiana police) ਕਮਿਸ਼ਨਰ ਮਨਦੀਪ ਸਿੱਧੂ ਨੇ ਦੱਸਿਆ ਕਿ ਡਵੀਜ਼ਨ ਨੰਬਰ 3 ਦੇ ਇਲਾਕੇ ਦੇ ਅੰਦਰ ਸਮਰਾਲਾ ਚੋਂਕ ਤੋਂ 12 ਦਿਨ ਪਹਿਲਾਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ। ਜਿਸ ਵਾਰਦਾਤ ਦੌਰਾਨ ਚੋਰਾਂ ਨੇ ਕਾਰ ਦੇ ਸ਼ੀਸ਼ਾ ਤੋੜਕੇ ਤਕਰੀਬਨ 57 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਚੋਰੀ ਕੀਤੀ ਗਈ ਸੀ। ਇਹਨਾਂ ਵਿੱਚੋਂ 4 ਮੈਂਬਰਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।