ਲੁਧਿਆਣਾ: ਬੀਤੇ ਕੁਝ ਦਿਨ ਪਹਿਲਾਂ ਦਿਨ ਦਿਹਾੜੇ ਕੀਤੀ ਗਈ ਕੁੱਟਮਾਰ ਮਾਮਲੇ ‘ਚ ਲੁਧਿਆਣਾ ਪੁਲਿਸ ਵਲੋਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਰਪਾਨਾਂ ਤੇ ਤੇਜਧਾਰ ਹਥਿਆਰ ਪੁਲਿਸ ਵਲੋਂ ਬਰਾਮਦ ਕੀਤੇ ਗਏ ਹਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਪਰੱਗਿਆ ਜੈਨ ਨੇ ਕਿਹਾ ਕਿ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਲੋਂ ਦਿੱਤੇ ਸ਼ਹਿਰ 'ਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਸ਼ਰਾਰਤੀ ਅਨਸਰ ਅਜਿਹਾ ਮਿਲਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀਤੀ 8 ਫਰਵਰੀ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਗਰੁੱਪ ਦੂਸਰੇ ਗਰੁੱਪ ’ਤੇ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਕਈ ਜਖ਼ਮੀ ਵੀ ਹੋਏ। ਇਸ ਮਾਮਲੇ 'ਚ ਪੁਲਿਸ ਵਲੋਂ ਕਾਰਵਾਈ ਕਰਦਿਆਂ ਧਾਰਾ 307 ਦਾ ਮਾਮਲਾ ਦਰਜ ਕੀਤਾ ਗਿਆ ਸੀ।