ਲੁਧਿਆਣਾ:ਜ਼ਿਲ੍ਹਾ ਪੁਲੀਸ ਵੱਲੋਂ ਬਲਦੇਵ ਚੌਧਰੀ ਨਾਂ ਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਦੇ ਲਿੰਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਲ ਦੱਸੇ ਜਾ ਰਹੇ ਹਨ। ਇੰਨਾ ਹੀ ਨਹੀਂ ਬਲਦੇਵ ਚੌਧਰੀ ਦੀ ਨਿਸ਼ਾਨਦੇਹੀ ’ਤੇ ਪੁਲਿਸ ਵੱਲੋਂ ਘੰਟਾ ਘਰ ਨੇੜਿਓਂ ਅੰਕਿਤ ਸ਼ਰਮਾ ਜੋ ਕਿ ਉਸ ਦਾ ਹੀ ਸਾਥੀ ਹੈ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਲਾਰੈਂਸ ਦੇ ਗੈਂਗ ਨਾਲ ਸਬੰਧਿਤ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਦੋਵੇਂ ਮੁਲਜ਼ਮ ਪੁਲਿਸ ਨੂੰ ਕਾਫ਼ੀ ਲੰਮੇ ਸਮੇਂ ਤੋਂ ਥਾਣਾ ਮੋਤੀ ਨਗਰ ਵਿਚ ਦਰਜ ਇੱਕ ਮਾਮਲੇ ਦੇ ਅੰਦਰ ਲੋੜੀਂਦੇ ਸਨ। ਮਾਮਲਾ ਤਿੰਨ ਮਹੀਨੇ ਪਹਿਲਾਂ ਦਾ ਹੈ ਜਿਸ ਵਿੱਚ ਮੁਲਜ਼ਮਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਟਰਾਂਸਪੋਰਟ ਨਗਰ ’ਚ ਹਰਦੀਪ ਸਿੰਘ ਦੇ ਦਫਤਰ ’ਚ ਉਸ ਤੇ ਜਾਨਲੇਵਾ ਹਮਲਾ ਕੀਤਾ ਸੀ ਜਿਸ ਤੋਂ ਬਾਅਦ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵਾਂ ਮੁਲਜ਼ਮਾਂ ਤੋਂ ਸੀਆਈਏ ਦੀ ਟੀਮ ਵੱਲੋਂ ਦੋ ਪਿਸਤੌਲ 32 ਬੋਰ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਦੋਵਾਂ ਨੂੰ ਅਦਾਲਤ ’ਚ ਪੇਸ਼ ਕਰਕੇ 7 ਦਿਨ ਦਾ ਰਿਮਾਂਡ ਹਾਸਿਲ ਕਰ ਲਿਆ ਹੈ।
ਲਾਰੈਂਸ ਦੇ ਗੈਂਗ ਨਾਲ ਸਬੰਧਿਤ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਬਲਦੇਵ ਚੌਧਰੀ ਦੇ ਲਾਰੈਂਸ ਬਿਸ਼ਨੋਈ ਦੇ ਨਾਲ ਪੁਰਾਣੀ ਲਿੰਕ ਰਹੇ ਹਨ। ਉਨ੍ਹਾਂ ਦੱਸਿਆ ਕਿ ਨਾ ਸਿਰਫ ਇਹ ਦੋਵੇਂ ਇਕੱਠੇ ਪੜ੍ਹਦੇ ਰਹੇ ਸਗੋਂ ਇਕੱਠੇ ਕਈ ਸਾਲ ਰਹਿੰਦੇ ਵੀ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਲ ਐਸੋਸੀਏਟ ਵੀ ਰਿਹਾ ਹੈ।
ਲਾਰੈਂਸ ਦੇ ਗੈਂਗ ਨਾਲ ਸਬੰਧਿਤ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਇਨ੍ਹਾਂ ਮੁਲਜ਼ਮਾਂ ਦੇ ਸਿੱਧੇ ਲਿੰਕ ਤਾਂ ਸਾਹਮਣੇ ਪਹਿਲੀ ਨਜ਼ਰੇ ਨਹੀਂ ਵਿਖਾਈ ਦੇ ਰਹੇ ਪਰ ਪੁਲਿਸ ਫਿਰ ਵੀ ਇਸ ਦੀ ਹਰ ਮਾਮਲੇ ’ਤੇ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਦਸ ਹੋਰ ਮੁਲਜ਼ਮਾਂ ਦੀ ਗ੍ਰਿਫਤਾਰੀ ਬਾਕੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ ਅਤੇ ਇੱਕ ਹੋਰ ਮੁਲਜ਼ਮ ਅੰਕਿਤ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਵੱਲੋਂ ਦਫ਼ਤਰ ’ਚ ਖੁਦਕੁਸ਼ੀ, ਵੀਡੀਓ ਬਣਾ ਮੌਤ ਦਾ ਦੱਸਿਆ ਕਾਰਨ