ਪੰਜਾਬ

punjab

ETV Bharat / state

ਨਾਇਜੀਰੀਅਨ ਸਣੇ 6 ਮੁਲਜ਼ਮਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਨਾਲ ਕੀਤਾ ਕਾਬੂ - ਹੈਰੋਇਨ ਤਸਕਰਾਂ ਦੇ ਵੱਡੇ ਨੈੱਟਵਰਕ ਪਰਦਾਫਾਸ਼

ਲੁਧਿਆਣਾ ਪੁਲਿਸ ਨੇ ਹੈਰੋਇਨ ਤਸਕਰਾਂ ਦੇ ਵੱਡੇ ਨੈੱਟਵਰਕ ਪਰਦਾਫਾਸ਼ ਕਰਦੇ ਹੋਏ ਇੱਕ ਨਾਇਜੀਰੀਅਨ ਸਣੇ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 360 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

Ludhiana police busts drug racket
ਹੈਰੋਇਨ ਤਸਕਰਾਂ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼

By

Published : Nov 5, 2022, 12:03 PM IST

ਲੁਧਿਆਣਾ:ਜ਼ਿਲ੍ਹੇ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੇ ਹੈਰੋਇਨ ਤਸਕਰਾਂ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਹੈਰੋਇਨ ਤਸਕਰਾਂ ਦਾ ਪਰਦਾਫਾਸ਼ ਕਰਦੇ ਹੋਏ ਇੱਕ ਨਾਇਜੇਰੀਅਨ ਸਣੇ 6 ਲੋਕਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਨਾਲ ਹੀ ਪੁਲਿਸ ਨੇ ਇਨ੍ਹਾਂ ਕੋਲੋਂ 360 ਗ੍ਰਾਮ ਹੈਰੋਇਨ ਸਣੇ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਦੱਸਿਆ ਇਹ ਵੀ ਜਾ ਰਿਹਾ ਹੈ ਕਿ ਇੱਕ ਨਾਈਜੀਰੀਅਨ ਵੱਲੋਂ ਦਿੱਲੀ ਵਿੱਚ ਬੈਠ ਕੇ ਨਸ਼ਾ ਸਪਲਾਈ ਦੀ ਚੇਨ ਨੂੰ ਚਲਾਇਆ ਜਾ ਰਿਹਾ ਸੀ, ਮੁਲਜ਼ਮ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਸ਼ੇ ਨੂੰ ਸਪਲਾਈ ਕੀਤਾ ਜਾ ਰਿਹਾ ਸੀ। ਲੁਧਿਆਣਾ ਪੁਲਿਸ ਵਲੋਂ ਮੁਲਜ਼ਮਾਂ ਦੀ ਨਿਸ਼ਾਨਦੇਹੀ ਤੇ ਵੱਖ-ਵੱਖ ਜਗ੍ਹਾ ਤੋਂ 360 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ ਅਤੇ ਡਰੱਗ ਮਨੀ ਸਮੇਤ ਐਕਟਿਵਾ ਅਤੇ ਕਾਰ ਵੀ ਬਰਾਮਦ ਕੀਤੀ ਹੈ।

ਹੈਰੋਇਨ ਤਸਕਰਾਂ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼

ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਹੋਈ ਹੈ ਜਿਸ ਵਿੱਚ ਹੈਰੋਇਨ ਤਸਕਰੀ ਦੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਹੋਇਆ ਹੈ, ਜਿਸ ਵਿੱਚ ਇੱਕ ਨਾਈਜੀਰੀਅਨ ਸਮੇਤ 6 ਰੋਗੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ , ਜਿਨ੍ਹਾਂ ਕੋਲੋਂ 14 ਹਜ਼ਾਰ ਦੇ ਲਗਭਗ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ ਅਤੇ ਰਿਮਾਂਡ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਉਨ੍ਹਾ ਦੱਸਿਆ ਕਿ ਮਾਲਵਾ ਦੇ ਨਾਲ ਮੋਰਿੰਡਾ, ਰੋਪੜ ਆਦਿ ਦੇ ਇਲਾਕੇ ’ਚ ਇਨ੍ਹਾਂ ਵੱਲੋਂ ਮਿਲ ਕੇ ਇੱਕ ਸਪਲਾਈ ਚੈਨ ਬਣਾਈ ਹੋਈ ਸੀ। ਉਨ੍ਹਾ ਦੱਸਿਆ ਕਿ ਸਾਰਿਆਂ ਨੂੰ ਵੱਖ ਵੱਖ ਇਲਾਕਿਆਂ ਤੋਂ ਪੁਲਿਸ ਦੀਆਂ ਟੀਮਾਂ ਨੇ ਗ੍ਰਿਫਤਾਰ ਕੀਤਾ ਹੈ ਇਨ੍ਹਾਂ ਦਾ ਮੁੱਖ ਸਪਲਾਈ ਕਰਨ ਵਾਲਾ ਨਾਈਜੀਰੀਅਨ ਹੀ ਸੀ

ਇਹ ਵੀ ਪੜੋ:ਸਵਾਲਾਂ ਵਿੱਚ ਫਿਰੋਜ਼ਪਰ ਦੀ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ 7 ਮੋਬਾਇਲ ਫੋਨ ਬਰਾਮਦ

ABOUT THE AUTHOR

...view details