ਲੁਧਿਆਣਾ: ਸੂਬੇ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਹਫ਼ਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨਾਂ ਨੂੰ ਸਖ਼ਤਾਈ ਵਧਾਉਣ ਦਾ ਫ਼ੈਸਲਾ ਲਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿਸ਼ਾ ਨਿਰਦੇਸ਼ਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਬਾਰੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਲੁਧਿਆਣਾ ਦੇ ਕਮਿਸ਼ਨਰ ਨੇ ਵੀਕੈਂਡ ਲੌਕਡਾਊਨ ਬਾਰੇ ਦਿੱਤੀ ਜਾਣਕਾਰੀ ਰਾਕੇਸ਼ ਅੱਗਰਵਾਲ ਨੇ ਕਿਹਾ ਕਿ ਸ਼ਨੀਵਾਰ ਅਤੇ ਐਤਵਾਰ ਦੋਵਾਂ ਦਿਨਾਂ ਦੇ ਵਿੱਚ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ ਕਿ ਸ਼ਨੀਵਾਰ ਨੂੰ ਸ਼ਾਮ ਪੰਜ ਵਜੇ ਸਾਰੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਪਰ ਐਤਵਾਰ ਨੂੰ ਸਿਰਫ਼ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਹੀ ਖੁੱਲ੍ਹਣਗੀਆਂ।
ਇਸ ਤੋਂ ਇਲਾਵਾ ਲੋਕਾਂ ਦੀ ਮੂਵਮੈਂਟ 9 ਵਜੇ ਤੱਕ ਜਾਰੀ ਰਹੇਗੀ, ਫੈਕਟਰੀਆਂ 24 ਘੰਟੇ ਖੁੱਲ੍ਹਣਗੀਆਂ ਅਤੇ ਸ਼ਰਾਬ ਦੇ ਠੇਕੇ 8 ਵਜੇ ਤੱਕ ਖੁੱਲ੍ਹੇ ਰਹਿਣਗੇ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਅਤੇ ਇਸ ਮਹਾਂਮਾਰੀ ਤੋਂ ਬਚਾਅ ਕਰਨ ਲਈ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।