ਪੰਜਾਬ

punjab

ETV Bharat / state

ਲੁਧਿਆਣਾ: ਹੁਣ ਆਕਸੀਜਨ ਪਲਾਂਟਾਂ 'ਤੇ ਤੈਨਾਤ ਪੁਲਿਸ ਫੋਰਸ, ਇੱਕ-ਇੱਕ ਸਿਲੰਡਰ ਦਾ ਰੱਖਿਆ ਜਾਂਦੈ ਹਿਸਾਬ - ਲੁਧਿਆਣਾ ਦੇ ਤਿੰਨੇ ਆਕਸੀਜਨ

ਲੁਧਿਆਣਾ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਬੀਤੇ ਦਿਨ ਇੱਕ ਹਜ਼ਾਰ ਤੋਂ ਵੱਧ ਕੋਰੋਨਾ ਦੇ ਮਾਮਲੇ ਨਵੇਂ ਸਾਹਮਣੇ ਆਏ ਹਨ। ਮਰੀਜ਼ਾਂ ਨੂੰ ਆਕਸੀਜਨ ਦੀ ਲੋੜ ਵੀ ਵਧਣ ਲੱਗੀ ਹੈ ਜਿਸ ਕਰਕੇ ਕੁਝ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਪਰ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਤੇ ਪੁਲਿਸ ਵੱਲੋਂ ਸਖ਼ਤ ਫ਼ੈਸਲਾ ਲੈਂਦਿਆਂ ਲੁਧਿਆਣਾ ਦੇ ਤਿੰਨੇ ਆਕਸੀਜਨ ਬਣਾਉਣ ਵਾਲੇ ਪਲਾਂਟਾਂ ਦੇ ਬਾਹਰ ਫੋਰਸ ਤੈਨਾਤ ਕਰ ਦਿੱਤੀ ਗਈ ਹੈ ਜੋ ਇੱਕ ਇੱਕ ਸਿਲੰਡਰ ਦਾ ਹਿਸਾਬ ਰੱਖਦੀ ਹੈ ਅਤੇ ਹੁਣ ਇੰਡਸਟਰੀ ਨੂੰ ਭੇਜਣ ਜਾਣ ਵਾਲੀ ਆਕਸੀਜਨ ਬੰਦ ਕਰ ਦਿੱਤੀ ਗਈ ਹੈ ਸਿਰਫ਼ ਮਰੀਜ਼ਾਂ ਨੂੰ ਹੀ ਆਕਸੀਜਨ ਦੀ ਸਪਲਾਈ ਹੋ ਰਹੀ ਹੈ।

ਫ਼ੋਟੋ
ਫ਼ੋਟੋ

By

Published : Apr 24, 2021, 2:33 PM IST

ਲੁਧਿਆਣਾ: ਲੁਧਿਆਣਾ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਬੀਤੇ ਦਿਨ ਇੱਕ ਹਜ਼ਾਰ ਤੋਂ ਵੱਧ ਕੋਰੋਨਾ ਦੇ ਮਾਮਲੇ ਨਵੇਂ ਸਾਹਮਣੇ ਆਏ ਹਨ। ਮਰੀਜ਼ਾਂ ਨੂੰ ਆਕਸੀਜਨ ਦੀ ਲੋੜ ਵੀ ਵਧਣ ਲੱਗੀ ਹੈ ਜਿਸ ਕਰਕੇ ਕੁਝ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਪਰ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਤੇ ਪੁਲਿਸ ਵੱਲੋਂ ਸਖ਼ਤ ਫ਼ੈਸਲਾ ਲੈਂਦਿਆਂ ਲੁਧਿਆਣਾ ਦੇ ਤਿੰਨੇ ਆਕਸੀਜਨ ਬਣਾਉਣ ਵਾਲੇ ਪਲਾਂਟਾਂ ਦੇ ਬਾਹਰ ਫੋਰਸ ਤੈਨਾਤ ਕਰ ਦਿੱਤੀ ਗਈ ਹੈ ਜੋ ਇੱਕ ਇੱਕ ਸਿਲੰਡਰ ਦਾ ਹਿਸਾਬ ਰੱਖਦੀ ਹੈ ਅਤੇ ਹੁਣ ਇੰਡਸਟਰੀ ਨੂੰ ਭੇਜਣ ਜਾਣ ਵਾਲੀ ਆਕਸੀਜਨ ਬੰਦ ਕਰ ਦਿੱਤੀ ਗਈ ਹੈ ਸਿਰਫ਼ ਮਰੀਜ਼ਾਂ ਨੂੰ ਹੀ ਆਕਸੀਜਨ ਦੀ ਸਪਲਾਈ ਹੋ ਰਹੀ ਹੈ।

ਵੇਖੋ ਵੀਡੀਓ

ਲੁਧਿਆਣਾ ਵੈੱਲ ਟੈੱਕ ਆਕਸੀਜਨ ਪਲਾਂਟ ਦਾ ਈਟੀਵੀ ਭਾਰਤ ਦੀ ਟੀਮ ਨੇ ਜ਼ਿਆਦਾ ਲਿਆ ਗਿਆ ਤਾਂ ਮੌਕੇ ਉੱਤੇ ਏਸੀਪੀ ਟ੍ਰੈਫਿਕ ਵਰਨਜੀਤ ਵਿਸ਼ੇਸ਼ ਤੌਰ ਉੱਤੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਦੱਸਿਆ ਕਿ ਹੁਣ ਪੁਲਿਸ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ।

ਈਟੀਵੀ ਭਾਰਤ ਦੀ ਟੀਮ ਨੇ ਵਿਸ਼ੇਸ਼ ਤੌਰ ਉੱਤੇ ਗੱਲਬਾਤ ਕੀਤੀ ਗਈ ਤਾਂ ਏਸੀਪੀ ਟ੍ਰੈਫਿਕ ਵਰਨਜੀਤ ਨੇ ਦੱਸਿਆ ਕਿ ਦਿਨ ਰਾਤ ਸਾਡੀ ਪੀਸੀਆਰ ਆਕਸੀਜਨ ਬਣਾਉਣ ਵਾਲੇ ਪਲਾਂਟਾਂ ਦੇ ਬਾਹਰ ਤੈਨਾਤ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੇ ਆਕਸੀਜਨ ਦੇ ਸਿਲੰਡਰਾਂ ਦੀ ਕਾਲਾਬਾਜ਼ਾਰੀ ਨਹੀਂ ਹੋ ਸਕੇਗੀ ਅਤੇ ਜੋ ਵੀ ਅਜਿਹਾ ਕਰੇਗਾ ਉਸ ਖ਼ਿਲਾਫ਼ ਕਾਰਵਾਈ ਹੋਵੇਗੀ।

ਮੌਕੇ ਉੱਤੇ ਮੌਜੂਦ ਏਐੱਸਆਈ ਜਸਵਿੰਦਰ ਪਾਲ ਨੇ ਦੱਸਿਆ ਕਿ ਉਹ ਇੱਕ ਇੱਕ ਸਿਲੰਡਰ ਨੂੰ ਮੌਨੀਟਰ ਕਰਦੇ ਹਨ ਅਤੇ ਇਸ ਦੀ ਸਾਰੀ ਰਿਪੋਰਟ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਜਾਂਦੀ ਹੈ।

ਉਧਰ ਫੈਕਟਰੀ ਦੇ ਮੁੱਖ ਪ੍ਰਬੰਧਕ ਗਗਨਦੀਪ ਸਿੰਘ ਨੇ ਦੱਸਿਆ ਕਿ ਲੁਧਿਆਣਾ ਵਿੱਚ ਫਿਲਹਾਲ ਤਾਂ ਹਾਲਾਤ ਕਾਬੂ ਹੇਠ ਹਨ ਪਰ ਆਉਂਦੇ ਦਿਨਾਂ ਵਿੱਚ ਕਰਾਈਸਿਸ ਹੋ ਸਕਦੇ ਹਨ ਕਿਉਂਕਿ ਮਰੀਜ਼ ਲਗਾਤਾਰ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇੰਡਸਟਰੀ ਨੂੰ ਆਕਸੀਜਨ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ ਅਤੇ ਹੁਣ ਸਿਰਫ ਮਰੀਜ਼ਾਂ ਨੂੰ ਭੇਜੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਆਕਸੀਜਨ ਲਈ ਕੋਈ ਫਾਲਤੂ ਪੈਸੇ ਚਾਰਜ ਨਹੀਂ ਕੀਤੇ ਜਾ ਰਹੇ ਆਮ ਅਤੇ ਪਹਿਲਾਂ ਵਰਗਾ ਹੀ ਰੇਟ ਲੱਗ ਰਿਹਾ ਹੈ।

ABOUT THE AUTHOR

...view details