ਪੰਜਾਬ

punjab

ETV Bharat / state

ਜਬਰਜਨਾਹ ਦੇ ਮਾਮਲੇ ’ਚ ਸਿਮਰਜੀਤ ਬੈਂਸ ਦਾ ਭਰਾ ਗ੍ਰਿਫਤਾਰ

ਜਬਰਜਨਾਹ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਵੱਲੋਂ ਸਿਮਰਜੀਤ ਬੈਂਸ ਦੇ ਭਰਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਜਬਰਜਨਾਹ ਮਾਮਲੇ ਵਿੱਚ ਸਿਮਰਜੀਤ ਬੈਂਸ ਸਮੇਤ 7 ਲੋਕਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਹੁਣ ਵੱਡੀ ਕਾਰਵਾਈ ਕੀਤੀ ਹੈ।

ਜਬਰਜਨਾਹ ਦੇ ਮਾਮਲੇ ’ਚ ਸਿਮਰਜੀਤ ਬੈਂਸ ਦਾ ਭਰਾ ਗ੍ਰਿਫਤਾਰ
ਜਬਰਜਨਾਹ ਦੇ ਮਾਮਲੇ ’ਚ ਸਿਮਰਜੀਤ ਬੈਂਸ ਦਾ ਭਰਾ ਗ੍ਰਿਫਤਾਰ

By

Published : Jul 2, 2022, 2:47 PM IST

Updated : Jul 2, 2022, 6:18 PM IST

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ’ਤੇ ਲੱਗੇ ਕਥਿੱਤ ਬਲਾਤਕਾਰ ਦੇ ਮਾਮਲੇ ’ਚ ਪੁਲਿਸ ਵੱਲੋਂ ਪਹਿਲੀ ਗ੍ਰਿਫਤਾਰੀ ਕੀਤੀ ਗਈ ਹੈ। ਲੁਧਿਆਣਾ ਪੁਲਿਸ ਨੇ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਸਿਮਰਜੀਤ ਬੈਂਸ ਦੇ ਭਰਾ ਦੀ ਗ੍ਰਿਫਤਾਰੀ ’ਤੇ ਸੰਤੁਸ਼ਟੀ ਜਤਾਉਂਦੇ ਹੋਏ ਮਾਮਲੇ ਵਿੱਚ ਪੀੜਤ ਮਹਿਲਾ ਨੇ ਕਿਹਾ ਕਿ ਉਨ੍ਹਾਂ ਨੇ ਹੀ ਇਹ ਜਾਣਕਾਰੀ ਪੁਲਿਸ ਨੂੰ ਦਿੱਤੀ ਸੀ ਕਿ ਕਰਮਜੀਤ ਬੈਂਸ ਅਤੇ ਇੱਕ ਹੋਰ ਮੁਲਜ਼ਮ ਦੇ ਫ਼ੋਨ ਚੱਲ ਰਹੇ ਹਨ ਜਿਸ ਨੂੰ ਪੁਲਿਸ ਨੇ ਟ੍ਰੇਸ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹੁਣ ਬਾਕੀਆਂ ਮੁਲਜ਼ਮਾਂ ਨੂੰ ਵੀ ਪੁਲਿਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਦਬਾਅ ਕਰਕੇ ਪੁਲਿਸ ਉਨ੍ਹਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਨਹੀਂ ਕਰ ਪਾ ਰਹੀ ਸੀ ਪਰ ਹੀ ਇੱਕ ਚੰਗਾ ਕਦਮ ਹੈ।

ਜਬਰਜਨਾਹ ਦੇ ਮਾਮਲੇ ’ਚ ਸਿਮਰਜੀਤ ਬੈਂਸ ਦਾ ਭਰਾ ਗ੍ਰਿਫਤਾਰ

ਉੱਥੇ ਹੀ ਪੀੜਤਾ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਉਹ ਫੈਕਟਰੀ ਦੇ ਵਿੱਚ ਹੈ ਅਤੇ ਇਸ ਸਬੰਧੀ ਉਹ ਪੁਲਿਸ ਨੂੰ ਇਤਲਾਹ ਵੀ ਦੇ ਚੁੱਕੇ ਸਨ ਤੇ ਅੱਜ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਹ ਸ਼ੁਰੂਆਤ ਹੈ ਬਾਕੀਆਂ ਨੂੰ ਵੀ ਪੁਲਿਸ ਨੂੰ ਜਲਦ ਗ੍ਰਿਫਤਾਰ ਕਰਨਾ ਚਾਹੀਦਾ ਹੈ ਅਤੇ ਪੀੜਤਾਂ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ।

ਓਧਰ ਦੂਜੇ ਪਾਸੇ ਲੁਧਿਆਣਾ ਪੁਲਿਸ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਇੰਟ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਸਾਨੂੰ ਇੱਕ ਜਾਣਕਾਰੀ ਮਿਲੀ ਸੀ ਕਿ ਕਰਮਜੀਤ ਬੈਂਸ ਕਿਸੇ ਘਰ ਦੀ ਉਸਾਰੀ ਕੋਲ ਹੈ ਜਿਸ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਉਨ੍ਹਾਂ ਕਿਹਾ ਕਰਮਜੀਤ ਨੇ ਆਪਣੀ ਪਹਿਚਾਣ ਲੁਕਾਉਣ ਦੀ ਵੀ ਕਾਫੀ ਕੋਸ਼ਿਸ਼ ਕੀਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਨੇ ਆਪਣੇ ਆਪ ਨੂੰ ਅਮਰਜੀਤ ਸਿੰਘ ਦੱਸਿਆ ਪਰ ਪੁਲਿਸ ਕੋਲ ਪੁਖਤਾ ਸਬੂਤ ਸਨ। ਉਨ੍ਹਾਂ ਕਿਹਾ ਕਿ ਬਾਕੀ 6 ਦੀ ਬੈਂਸ ਸਣੇ ਜਲਦ ਗ੍ਰਿਫਤਾਰੀ ਹੋਵੇਗੀ ਕਿਉਂਕਿ ਕਰਮਜੀਤ ਤੋਂ ਉਹ ਪੁੱਛਗਿੱਛ ਕਰਨਗੇ। ਬਰਾੜ ਨੇ ਦੱਸਿਆ ਕੇ ਕਰਮਜੀਤ ਬੈਂਸ ਇੱਕ ਨਹੀਂ 2 ਮਾਮਲਿਆਂ ’ਚ ਭਗੌੜਾ ਸੀ। ਉਨ੍ਹਾਂ ਕਿਹਾ ਕਿ ਇੱਕ ਮਾਮਲਾ ਚੋਣਾਂ ਦੌਰਾਨ 307 ਦਾ ਵੀ ਸੀ।

ਜਬਰਜਨਾਹ ਦੇ ਮਾਮਲੇ ’ਚ ਸਿਮਰਜੀਤ ਬੈਂਸ ਦਾ ਭਰਾ ਗ੍ਰਿਫਤਾਰ

ਦੱਸ ਦਈਏ ਕਿ ਇਸ ਮਾਮਲੇ ਵਿੱਚ ਸਿਮਰਜੀਤ ਬੈਂਸ ਸਣੇ ਮਾਮਲੇ ’ਚ 7 ਮੁਲਜ਼ਮਾਂ ’ਤੇ ਚਾਰਜ਼ ਲਗਾਏ ਸਨ। ਇਸਦੇ ਚੱਲਦੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਪਹਿਲਾਂ ਹੀ ਸਿਮਰਜੀਤ ਬੈਂਸ ਸਣੇ 7 ਨੂੰ ਭਗੌੜਾ ਕਰਾਰ ਦੇ ਚੁੱਕੀ ਹੈ। ਇਸ ਮਾਮਲੇ ਵਿੱਚ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲੰਮੇੇ ਸਮੇਂ ਤੋਂ ਛਾਪੇਮਾਰੀ ਕਰ ਰਹੀ ਸੀ। ਸਿਮਰਜੀਤ ਬੈਂਸ ਤੇ ਹੋਰਨਾਂ ਮੁਲਜ਼ਮਾਂ ਦੇ ਭਗੌੜਾ ਕਰਾਰ ਦੇ ਪੋਸਟਰ ਲੱਗੇ ਸਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵੱਲੋਂ ਫੋਨ ’ਤੇ ਪੁੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਪੁਸ਼ਟੀ ਕੀਤੀ ਗਈ ਹੈ।

ਬੈਂਸ ਦੇ ਲੱਗੇ ਪੋਸਟਰ:ਦੱਸ ਦਈਏ ਕਿ ਲਗਾਏ ਗਏ ਪੋਸਟਰਾਂ ’ਚ ਦੋ ਮਹਿਲਾਵਾਂ ਦੇ ਨਾਂ ਵੀ ਸ਼ਾਮਲ ਹਨ। ਇਸ ਪੋਸਟਰ ’ਚ ਸਿਮਰਜੀਤ ਸਿੰਘ ਬੈਸ, ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਪਰਦੀਪ ਕੁਮਾਰ ਉਰਫ ਗੋਗੀ ਸ਼ਰਮਾ, ਸੁਖਚੈਨ ਸਿੰਘ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਦੇ ਨਾਂ ਸ਼ਾਮਲ ਹਨ। ਪੋਸਟਰ ਦੇ ਹੇਠਾਂ ਪੁਲਿਸ ਅਧਿਕਾਰੀ ਨੇ ਜਾਣਕਾਰੀ ਦੇਣ ਲਈ ਨੰਬਰ ਵੀ ਲਿਖਿਆ ਹੋਇਆ ਹੈ। ਦੱਸ ਦਈਏ ਕਿ ਬੀਤੇ ਦਿਨ ਅਦਲਾਤ ਨੇ 10 ਜੁਲਾਈ 2021 ਮਾਮਲੇ ’ਚ ਭਗੌੜਾ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ 376,354, 354ਏ ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਹੋਇਆ ਹੈ।

ਪੀੜਤਾ ਨੇ ਲਗਾਏ ਇਹ ਇਲਜ਼ਾਮ:ਇਸ ਸਬੰਧੀ ਪੀੜਤਾ ਨੇ ਕਿਹਾ ਕਿ ਅਦਾਲਤ ਵੱਲੋਂ ਭਗੌੜਾ ਕਰਾਰ ਕੀਤੇ ਜਾਣ ਦੇ ਬਾਵਜੂਦ ਉਸ ਨੂੰ ਹਾਲੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੀ ਮਿਲੀ ਹੋਈ ਹੈ, ਪੁਲਿਸ ਲਗਾਤਾਰ ਇਸ ਮਾਮਲੇ ’ਚ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਗ੍ਰਿਫਤਾਰੀ ਲਈ ਕੀਤੀ ਜਾ ਰਹੀ ਛਾਪੇਮਾਰੀ: ਓਧਰ ਉਸ ਮਾਮਲੇ ਪੁਲਿਸ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਮੁਲਜ਼ਮਾਂ ਨੂੰ ਫੜਨ ਦੇ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਬੈਂਸ ਦੀ ਗ੍ਰਿਫ਼ਤਾਰੀ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਲਗਾਤਾਰ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਸੇ ਵੀ ਤਰ੍ਹਾਂ ਦੇ ਪੁਲਿਸ ’ਤੇ ਰਾਜਨੀਤਿਕ ਦਬਾਅ ਹੋਣ ਦਾ ਵੀ ਖੰਡਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਜਲਦ ਅਸੀਂ ਬੈਂਸ ਨੂੰ ਉਸ ਦੇ ਸਾਥੀਆਂ ਸਣੇ ਗ੍ਰਿਫਤਾਰ ਕਰਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ।

ਜ਼ਿਲ੍ਹਾ ਅਦਾਲਤ ਨੇ ਕੀਤਾ ਸੀ ਇਨਕਾਰ: ਇਸ ਤੋਂ ਪਹਿਲਾਂ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ (District Court) ਵੱਲੋਂ ਸਿਮਰਜੀਤ ਬੈਂਸ ਦੀ ਅੰਤ੍ਰਿਮ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਅੱਗੇ ਬੈਂਸ ਸਣੇ 8 ਮੁਲਜ਼ਮਾਂ ਦੇ ਪੇਸ਼ ਨਾ ਹੋਣ ਦੇ ਕਾਰਨ ਪੁਲਿਸ ਨੂੰ ਸਾਰੇ ਮੁਲਜ਼ਮਾਂ ‘ਤੇ 174ਏ ਦਾ ਮਾਮਲਾ ਦਰਜ (174a case registered) ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਮਾਮਲੇ ਵਿੱਚ PO ਘੋਸ਼ਿਤ ਕਰ ਦਿੱਤਾ ਗਿਆ ਸੀ।

ਬੈਂਸ ’ਤੇ ਚੱਲ ਰਿਹਾ ਹੈ ਇਹ ਮਾਮਲਾ:ਕਾਬਿਲੇਗੌਰ ਹੈ ਕਿ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ’ਤੇ ਕਥਿਤ ਤੌਰ ’ਤੇ ਬਲਾਤਕਾਰ ਕਰਨ ਦੇ ਇਲਜ਼ਾਮ ਲਗਾਇਆ ਗਿਆ ਹੈ। ਇਹ ਮਾਮਲਾ ਅਜੇ ਵੀ ਕੋਰਟ ’ਚ ਚੱਲ ਰਿਹਾ ਹੈ। ਇਸ ਮਾਮਲੇ ’ਚ ਪੀੜਤ ਮਹਿਲਾ ਵੱਲੋਂ ਕਈ ਵਾਰ ਇਨਸਾਫ ਲੈਣ ਦੇ ਲਈ ਧਰਨੇ ਵੀ ਲਗਾਏ ਗਏ ਹਨ। ਪੀੜਤ ਮਹਿਲਾ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਵੈੱਟ ਘੁਟਾਲੇ ’ਤੇ ਸੁਖਪਾਲ ਖਹਿਰਾ ਨੇ ਘੇਰਿਆ ਅਕਾਲੀ ਦਲ, ਕੀਤੀ ਜਾਂਚ ਦੀ ਮੰਗ

Last Updated : Jul 2, 2022, 6:18 PM IST

ABOUT THE AUTHOR

...view details