ਲੁਧਿਆਣਾ: ਦੁਗਰੀ ਇਲਾਕੇ ਵਿੱਚ ਪੈਂਦੇ ਨਾਮੀ ਸਪਾ ਸੈਂਟਰ ਉਪਰ ਲੁਧਿਆਣਾ ਪੁਲਿਸ ਵੱਲੋਂ ਐਤਵਾਰ ਨੂੰ ਬੀਤੀ ਰਾਤ ਰੇਡ ਕੀਤੀ ਗਈ ਹੈ। ਜਿੱਥੇ ਲੁਧਿਆਣਾ ਪੁਲਿਸ ਨੂੰ ਇਤਰਾਜ਼ਯੋਗ ਸਮਾਨ ਬਰਾਮਦ ਹੋਇਆ ਅਤੇ ਅਤੇ ਇਸ ਨੂੰ ਲੈ ਕੇ ਲੁਧਿਆਣਾ ਪੁਲਿਸ ਵੱਲੋਂ ਇਕ ਮਾਮਲਾ ਵੀ ਦਰਜ ਕੀਤਾ ਗਿਆ ਹੈ ਅਤੇ ਕਈਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।
ਸਪਾ ਸੈਂਟਰ 'ਚ ਗ਼ਲਤ ਕੰਮ ਕੀਤੇ ਜਾਣ ਦੀ ਮਿਲੀ ਸੀ ਸੂਚਨਾ: ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਐਸਪੀ ਸਮੀਰ ਵਰਮਾ ਨੇ ਦੱਸਿਆ ਕਿ ਸੂਚਨਾ ਮਿਲਣ ਉੱਤੇ ਦੁੱਗਰੀ ਵਿੱਚ ਪੈਂਦੇ ਸਪਾ ਸੈਂਟਰ ਵਿੱਚ ਰੇਡ ਕੀਤੀ ਗਈ ਹੈ। ਜਿੱਥੇ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰਕੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਪੁਲਿਸ ਕਮਿਸ਼ਨਰੇਟ ਵੱਲੋਂ ਗ਼ੈਰਕਾਨੂੰਨੀ ਕਾਰਵਾਈ ਕਰਨ ਵਾਲਿਆਂ ਉਪਰ ਅਜਿਹੀਆਂ ਕਾਰਵਾਈਆਂ ਹੁੰਦੀਆਂ ਰਹਿੰਦੀਆਂ ਹਨ।
ਸਪਾ ਸੈਂਟਰਾਂ ਖਿਲਾਫ ਹੁਣ ਮੁੰਹਿਮ ਸ਼ੁਰੂ:ਏਡੀਐਸਪੀ ਸਮੀਰ ਵਰਮਾ ਨੇ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਸਪਾ ਸੈਂਟਰ ਅਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਬੀਤੇ ਦਿਨੀਂ ਲੁਧਿਆਣਾ ਬੱਸ ਸਟੈਂਡ ਨੇੜੇ ਅਤੇ ਓਮੈਕਸ ਮਾਲ ਵਿੱਚ ਵੀ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਕਈ ਜੋੜਿਆਂ ਨੂੰ ਕਾਬੂ ਕੀਤਾ ਗਿਆ ਸੀ। ਲੁਧਿਆਣਾ ਪੁਲਿਸ ਵੱਲੋਂ ਹੁਣ ਲਗਾਤਾਰ ਸਪਾ ਸੈਂਟਰਾਂ ਦੇ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਤਹਿਤ ਛਾਪੇਮਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਦਰਅਸਲ, ਸਪਾ ਸੈਂਟਰਾਂ ਦੀ ਆੜ ਦੇ ਵਿੱਚ ਜਿਸਮਫਿਰੋਸ਼ੀ ਦਾ ਨਾਜਾਇਜ਼ ਕੰਮ ਚੱਲ ਰਿਹਾ ਸੀ ਜਿਸ ਦੀ ਲਗਾਤਾਰ ਪੁਲਿਸ ਨੂੰ ਸ਼ਿਕਾਇਤਾਂ ਵੀ ਮਿਲ ਰਹੀਆਂ ਸਨ। ਇਸੇ ਕਰਕੇ ਪੁਲਿਸ ਹਰਕਤ ਵਿੱਚ ਆਈ। ਉਨ੍ਹਾਂ ਕਿਹਾ ਕਿ ਹੁਣ ਇਨਾਂ ਸੈਂਟਰਾਂ ਦੇ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਮੇਂ ਸਮੇਂ ਦੀ ਚੈਕਿੰਗ ਕੀਤੀ ਜਾ ਰਹੀ ਹੈ।