ਲੁਧਿਆਣਾ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਪ੍ਰੇਮੀ ਨੇ ਇਸ ਤਰ੍ਹਾਂ ਕੀਤਾ ਕਤਲ !
ਪੁਲਿਸ ਨੇ ਪਰਵਾਸੀ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਹੈ। ਦੱਸਦਈਏ ਕਿ ਪੁਲਿਸ ਨੂੰ ਇੱਕ 25 ਤੋਂ 30 ਸਾਲ ਦੀ ਪ੍ਰਵਾਸੀ ਲੜਕੀ ਦੀ ਲਾਸ਼ ਖਾਲੀ ਪਲਾਟ ਵਿੱਚੋਂ ਮਿਲੀ ਸੀ। ਜਿਸ ਮਗਰੋਂ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੋਨੂੰ ਰਾਮ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ
ਲੁਧਿਆਣਾ:ਪੁਲਿਸ ਨੇ ਪਰਵਾਸੀ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਹੈ। ਦੱਸ ਦਈਏ ਕਿ ਪੁਲਿਸ ਨੂੰ ਇੱਕ 25 ਤੋਂ 30 ਸਾਲ ਦੀ ਪ੍ਰਵਾਸੀ ਲੜਕੀ ਦੀ ਲਾਸ਼ ਖਾਲੀ ਪਲਾਟ ਵਿੱਚੋਂ ਮਿਲੀ ਸੀ। ਜਿਸ ਮਗਰੋਂ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੋਨੂੰ ਰਾਮ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਉਤਰਾਖੰਡ ਦਾ ਰਹਿਣ ਵਾਲਾ ਹੈ ਅਤੇ ਢੋਲੇਵਾਲ ਚੌਂਕ ’ਤੇ ਰਹਿੰਦਾ ਹੈ। ਜੁਆਇੰਟ ਕਮਿਸ਼ਨਰ ਸਚਿਨ ਗੁਪਤਾ ਨੇ ਦੱਸਿਆ ਕਿ ਮੋਨੂੰ ਰਾਮ ਦਾ ਮ੍ਰਿਤਕ ਰਾਧਾ ਨਾਲ ਪ੍ਰੇਮ ਸਬੰਧ ਸਨ ਅਤੇ ਤੀਸਰੀ ਲੜਕੀ ਦੇ ਆਉਣ ਕਾਰਨ ਇਹਨਾਂ ਵਿਚਕਾਰ ਝਗੜਾ ਹੋ ਗਿਆ ਜਿਸ ਕਾਰਨ ਉਸ ਨੇ ਇਹ ਕਤਲ ਕੀਤਾ।