ਪੰਜਾਬ

punjab

ETV Bharat / state

ਲੁਧਿਆਣਾ ਪੁਲਿਸ ਨੇ ਪੰਜਾਬ 'ਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰ ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ - ਇੰਟਰ ਸਟੇਟ ਹਥਿਆਰਾਂ ਦੀ ਸਪਲਾਈ

ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ ਇੰਟਰ ਸਟੇਟ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਹੋਇਆ ਇਕ ਮੁਲਜ਼ਮ ਦੀ ਗ੍ਰਿਫਤਾਰੀ ਨਾਲ 11 ਹਥਿਆਰ ਬਰਾਮਦ ਕੀਤੇ ਹਨ।

ਪੰਜਾਬ 'ਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ 'ਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

By

Published : Aug 5, 2023, 6:20 PM IST

Updated : Aug 5, 2023, 7:07 PM IST

ਪੰਜਾਬ 'ਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਲੁਧਿਆਣਾ:ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਇੰਟਰ ਸਟੇਟ ਹਥਿਆਰਾਂ ਦੀ ਸਪਲਾਈ ਕਰਨ ਵਾਲਿਆਂ 'ਤੇ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਦੇ ਚੱਲਦੇ ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ ਇੰਟਰ ਸਟੇਟ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਹੋਇਆ ਇਕ ਮੁਲਜ਼ਮ ਦੀ ਗ੍ਰਿਫਤਾਰੀ ਨਾਲ 11 ਹਥਿਆਰ ਬਰਾਮਦ ਕੀਤੇ ਹਨ। ਇਹ ਕਾਰਵਾਈ ਐਂਟੀ ਗੈਂਗਸਟਰ ਟਾਸਕਫੋਰਸ ਵੱਲੋਂ ਕੀਤੀ ਗਈ ਹੈ।

ਕਿਵੇਂ ਹੋਇਆ ਪਰਦਾਫਾਸ਼: ਪੁਲਿਸ ਨੇ ਹਥਿਆਰਾਂ ਦੀ ਸਪਲਾਈ ਦਾ ਨੈਟਵਰਕ ਚਲਾ ਰਹੇ ਗੁਰਬੀਰ ਉਰਫ ਗੁਰੂ ਜੋਕਿ ਪਟਿਆਲਾ ਜੇਲ੍ਹ 'ਚ ਬੰਦ ਹੈ ਉਸ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ । ਜਿਸ ਤੋਂ ਬਾਅਦ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਪਹਿਲਾਂ ਉਸ ਤੋਂ ਇੱਕ ਹਥਿਆਰ ਬਰਾਮਦ ਹੋਇਆ ਅਤੇ ਫਿਰ ਉਸ ਦੀ ਨਿਸ਼ਾਨਦੇਹੀ 'ਤੇ ਮੁਲਜ਼ਮ ਦੀ ਗ੍ਰਿਫਤਾਰੀ ਤੋਂ ਬਾਅਦ ਬਾਕੀ ਹਥਿਆਰ ਬਰਾਮਦ ਕੀਤੇ ਗਏ ਨੇ।

ਕਿੱਥੋਂ ਆ ਰਹੇ ਗੈਰ-ਕਾਨੂੰਨੀ ਹਥਿਆਰ: ਪੁਲਿਸ ਕਮਿਸ਼ਨਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਹਿਲਾਂ 1 ਹਥਿਆਰ ਉਸ ਤੋਂ ਬਾਅਦ ਪੁਲਿਸ ਨੇ ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ ਤੋਂ 8 ਹਥਿਆਰ ਹੋਰ ਬਰਾਮਦ ਕੀਤੇ ਹਨ। ਉਨ੍ਹਾ ਕਿਹਾ ਕਿ ਪੰਜਾਬ 'ਚ ਕਿਸੇ ਤਰਾਂ ਦੇ ਗੈਰਕਾਨੂੰਨੀ ਹਥਿਆਰ ਨਹੀਂ ਬਣਾਏ ਜਾਂਦੇ। ਇਹ ਪਹਿਲਾਂ ਯੂ ਪੀ ਅਤੇ ਹੁਣ ਮੱਧ ਪ੍ਰਦੇਸ਼ ਤੋਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਿੰਦੀ ਗੈਂਗ ਤੋਂ ਅਸੀਂ 9 ਹਥਿਆਰ ਬਰਾਮਦ ਕੀਤੇ ਸਨ, ਹੁਣ ਤੱਕ ਲੁਧਿਆਣਾ ਪੁਲਿਸ 22 ਗੈਰਕਾਨੂੰਨੀ ਹਥਿਆਰ ਬਰਾਮਦ ਕਰ ਚੁੱਕੀ ਹੈ। ਜੋਕਿ ਵੱਖ-ਵੱਖ ਵਾਰਦਾਤਾਂ ਲਈ ਵਰਤੇ ਜਾਣ ਦਾ ਪੁਲਿਸ ਨੂੰ ਖਦਸ਼ਾ ਸੀ। ਪੁਲਿਸ ਕਮਿਸ਼ਨਰ ਮੁਤਾਬਿਕ ਸਾਡੇ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ 'ਚ ਹਾਲੇ ਵੀ ਹੋਰ ਬਰੀਕੀ ਨਾਲ ਜਾਂਚ ਕਰ ਰਹੇ ਹਾਂ। ਜ਼ਿਕਰਯੋਗ ਹੈ ਕਿ ਜੇਲ੍ਹਾਂ ਤੋਂ ਹੀ ਗੈਂਗਸਟਰ ਨਜਾਇਜ਼ ਹਥਿਆਰਾਂ ਦਾ ਨੈਟਵਰਕ ਚਲਾ ਰਹੇ ਨੇ ਜਿਨ੍ਹਾਂ ਨੂੰ ਤੋੜਨ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ।

Last Updated : Aug 5, 2023, 7:07 PM IST

ABOUT THE AUTHOR

...view details