ਲੁਧਿਆਣਾ: ਜ਼ਿਲ੍ਹੇ 'ਚ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੁਲਿਸ ਨੇ ਸਖ਼ਤੀ ਵਧਾ ਦਿੱਤੀ ਹੈ। ਲੋਕਾਂ 'ਤੇ ਨਿਗਰਾਨੀ ਰੱਖਣ ਲਈ ਪੁਲਿਸ ਹੁਣ ਡਰੋਨ ਦਾ ਸਹਾਰਾ ਲੈਂਦੀ ਵਿਖਾਈ ਦੇ ਰਹੀ ਹੈ। ਦੱਸਣਯੋਗ ਹੈ ਜ਼ਿਲ੍ਹੇ 'ਚ ਬੀਤੇ ਦਿਨ ਕੋਰੋਨਾ ਦੇ 61 ਮਰੀਜ਼ ਸਾਹਮਣੇ ਆਏ ਸਨ ਜਿਸ ਤੋਂ ਬਾਅਦ ਪੁਲਿਸ ਵਧੇਰੇ ਸਰਗਰਮ ਹੁੰਦੀ ਵਿਖਾਈ ਦੇ ਰਹੀ ਹੈ।
ਜਾਣਕਾਰੀ ਦਿੰਦਿਆਂ ਐਸਆਈ ਰਣਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਪੁਲਿਸ ਨੇ ਕੰਟੇਨਮੈਂਟ ਜ਼ੋਨਾਂ 'ਚ ਸਖ਼ਤੀ ਵਧਾਉਣ ਦਾ ਫ਼ੈਸਲਾ ਲਿਆ ਹੈ ਜਿਸ ਕਰਕੇ ਡਰੋਨ ਟੀਮਾਂ ਦੀ ਕੰਟੇਨਮੈਂਟ ਜ਼ੋਨਾਂ ਦੇ ਵਿੱਚ ਤੈਨਾਤੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਡਰੋਨ ਦੀ ਮਦਦ ਰਾਹੀਂ ਨਜ਼ਰ ਰੱਖਈ ਜਾਵੇਗੀ ਅਤੇ ਜੇ ਕਰ ਕੋਈ ਵਾਧੂ ਘੁੰਮਦਾ ਨਜ਼ਰ ਆਇਆ ਤਾਂ ਉਸ ਐਫਆਈਆਰ ਦਰਜ ਕਰ ਸਖ਼ਤ ਕਾਰਵਾਈ ਕੀਤੀ ਜਾਵੇਗੀ।