ਲੁਧਿਆਣਾ: ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਤੀਜੇ ਦਿਨ ਵੀ ਭੁੱਖ ਹੜਤਾਲ ਜਾਰੀ ਰੱਖੀ ਗਈ। ਉਨ੍ਹਾਂ ਦਾ ਕਹਿਣਾ ਹੈ ਸਰਕਾਰ ਦੀ ਬੇਰੁਖ਼ੀ ਕਾਰਨ ਸਰਕਾਰੀ ਬੱਸਾਂ ਦੀ ਗਿਣਤੀ ਲਗਾਤਾਰ ਘਟਦੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਦੀ ਭਰਤੀ ਨਹੀਂ ਕੀਤੀ ਜਾਂਦੀ, ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਰਫਿਊ ਦੇ ਆਦੇਸ਼ ਦਿੱਤੇ ਹਨ ਅਤੇ ਅਪੀਲ ਕੀਤੀ ਹੈ ਕਿ ਲੋਕ ਐਤਵਾਰ ਨੂੰ ਆਪਣੇ ਘਰ ਹੀ ਰਹਿਣ।
ਪੰਜਾਬ ਰੋਡਵੇਜ਼ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਨੇ ਕਿਹਾ ਕਿ ਕਈ ਵਾਰ ਉਨ੍ਹਾਂ ਨੇ ਸਰਕਾਰ ਦੇ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ ਅਤੇ ਬਹੁਤ ਸਾਰੀਆਂ ਮੀਟਿੰਗਾਂ ਵੀ ਕੀਤੀਆਂ ਗਈਆਂ ਪਰ ਸਰਕਾਰ ਵਾਅਦੇ ਕਰਕੇ ਮੁਕਰ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਣਦੇਖਿਆ ਤੇ ਅਣਗੌਲਿਆ ਕੀਤਾ ਜਾਂਦਾ ਹੈ। ਅੱਜ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੁੱਖ ਹੜਤਾਲ ਦਾ ਤੀਜਾ ਦਿਨ ਹੈ। ਉਨ੍ਹਾਂ ਨੇ ਸਰਕਾਰ ਨੂੰ ਇਸ ਸਬੰਧ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।