ਲੁਧਿਆਣਾ: ਈਸਾ ਨਗਰੀ ਸਥਿਤ ਡਾ. ਏਵੀਐੱਮ ਸੀਨੀਅਰ ਪੁਲੀਸ ਕੰਟਰੀ ਪਬਲਿਕ ਸਕੂਲ ਦੇ ਵਿੱਚ ਸ਼ਨੀਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ। ਇਸ ਸਮਾਗਮ ਵਿੱਚ ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ 550 ਅੰਕ ਦੀ ਹਿਊਮੈਨ ਚੇਨ ਵੀ ਬਣਾਈ। ਸਕੂਲ ਪਰਿਸਰ ਦੇ ਵਿੱਚ ਵਿਦਿਆਰਥੀਆਂ ਵੱਲੋਂ ਕੇਸਰੀ ਪਟਕੇ ਅਤੇ ਕੇਸਰੀ ਚੁੰਨੀਆਂ ਲੈ ਕੇ ਚੇਨ ਬਣਾਈ ਗਈ ਅਤੇ ਸਤਿਨਾਮ ਵਾਹਿਗੁਰੂ ਦਾ ਨਿਰੰਤਰ ਜਾਪ ਵੀ ਕੀਤਾ ਗਿਆ।
ਲੁਧਿਆਣਾ ਦੇ ਸਕੂਲ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ
ਈਸਾ ਨਗਰੀ ਸਥਿਤ ਡਾ ਏਵੀਐੱਮ ਸੀਨੀਅਰ ਪੁਲੀਸ ਕੰਟਰੀ ਪਬਲਿਕ ਸਕੂਲ ਦੇ ਵਿੱਚ ਸ਼ਨੀਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਨੇ ਦੱਸਿਆ ਕਿ ਸਮੁੱਚੀ ਦੁਨੀਆਂ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜਾਣੂ ਕਰਵਾਓਣ ਲਈ ਇਹ ਸਮਾਗਮ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਕੂਲੀ ਵਿਦਿਆਰਥੀਆਂ ਵਿੱਚ ਸ਼ੁਰੂ ਤੋਂ ਹੀ ਆਪਸੀ ਪਿਆਰ ਜਗਾਇਆ ਜਾਵੇ ਤਾਂ ਧਰਮ ਦੇ ਨਾਂ ਤੇ ਕਿਸੇ ਨੂੰ ਵੀ ਵੰਡਿਆ ਨਹੀਂ ਜਾ ਸਕਦਾ।
ਇਨ੍ਹਾਂ ਸਮਾਗਮਾਂ 'ਚ ਵੱਡੀ ਤਦਾਦ ਵਿੱਚ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਸਕੂਲ ਦੇ ਅਧਿਆਪਕਾਂ ਨੇ ਵੀ ਬੱਚਿਆਂ ਨੂੰ ਕਤਾਰਾਂ ਦੇ ਵਿੱਚ ਖੜ੍ਹਾ ਕਰਕੇ ਉਨ੍ਹਾਂ ਤੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਵਾਇਆ।