ਪੰਜਾਬ

punjab

ETV Bharat / state

ਲੁਧਿਆਣਾ: 1 ਕਿੱਲੋ 57 ਗ੍ਰਾਮ ਹੈਰੋਇਨ ਸਣੇ ਪਤੀ ਪਤਨੀ ਕਾਬੂ - ਹੈਰੋਇਨ ਸਣੇ ਪਤੀ ਪਤਨੀ ਕਾਬੂ

ਲੁਧਿਆਣਾ ਐਸਟੀਐਫ ਅਤੇ ਕਾਊਂਟਰ ਇੰਟੈਲੀਜੈਂਸ ਸੈੱਲ ਨੇ ਸਾਂਝੇ ਆਪਰੇਸ਼ਨ ਦੌਰਾਨ ਪਤੀ ਪਤਨੀ ਨੂੰ ਹੈਰੋਈਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਕੋਲੋਂ 1 ਕਿੱਲੋ 57 ਗ੍ਰਾਮ ਹੈਰੋਇਨ ਸਣੇ 1 ਲੱਖ 2 ਹਜ਼ਾਰ ਰੁਪਏ ਦੀ ਡਰੱਗ ਮਨੀ, 20 ਮੋਬਾਈਲ ਫੋਨ, ਅਤੇ ਤਿੰਨ ਕਾਰਾਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਹੈਰੋਇਨ ਸਣੇ ਪਤੀ ਪਤਨੀ ਕਾਬੂ

By

Published : Aug 20, 2019, 5:54 PM IST

ਲੁਧਿਆਣਾ: ਲੁਧਿਆਣਾ ਐਸਟੀਐਫ ਅਤੇ ਕਾਊਂਟਰ ਇੰਟੈਲੀਜੈਂਸ ਸੈੱਲ ਨੇ ਨਸ਼ੇ ਵਿਰੁੱਧ ਚਲਾਈ ਗਈ ਮੁਹਿੰਮ 'ਚ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਸਾਂਝੇ ਆਪਰੇਸ਼ਨ ਦੇ ਤਹਿਤ ਪਤੀ ਪਤਨੀ ਨੂੰ ਹੈਰੋਈਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਕੋਲੋਂ 1 ਕਿੱਲੋ 57 ਗ੍ਰਾਮ ਹੈਰੋਇਨ ਸਣੇ 1 ਲੱਖ 2 ਹਜ਼ਾਰ ਰੁਪਏ ਦੀ ਡਰੱਗ ਮਨੀ, 20 ਮੋਬਾਈਲ ਫੋਨ, ਅਤੇ ਤਿੰਨ ਕਾਰਾਂ ਬਰਾਮਦ ਕੀਤੀਆਂ ਹਨ।

ਵੀਡੀਓ

ਜਾਣਕਾਰੀ ਦਿੰਦਿਆਂ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ 'ਚ ਕੁੱਲ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ 'ਚ ਇੱਕ ਔਰਤ ਵੀ ਸ਼ਾਮਲ ਹੈ। ਮੁਲਜ਼ਮਾਂ ਦੀ ਸ਼ਨਾਖ਼ਤ ਦਲਬਾਰਾ ਸਿੰਘ, ਹਰਪ੍ਰੀਤ ਸਿੰਘ ਉਰਫ਼ ਨੈਟੀ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਵੱਜੋਂ ਹੋਈ ਹੈ ਅਤੇ ਇਨ੍ਹਾਂ ਦੋਵਾਂ ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ। ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਵਿਰੁੱਧ ਮਾਮਲਾ ਦਰਜ਼ ਕਰ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ 'ਚ ਨਸ਼ੇ ਦੀਆਂ ਖ਼ਬਰਾਂ ਹਰ ਰੋਜ਼ ਮੀਡੀਆ ਦਾ ਸ਼ਿੰਗਾਰ ਬਣਦੀਆਂ ਹਨ,ਇਸ ਲਈ ਜ਼ਰੂਰੀ ਹੈ ਕਿ ਸਰਕਾਰ ਇਨ੍ਹਾਂ ਵਿਰੁੱਧ ਸਖ਼ਤ ਕਾਨੂੰਨ ਬਣਾਵੇ।

ਇਹ ਵੀ ਪੜ੍ਹੋ-ਸਾਨੂੰ ਪ੍ਰਸ਼ਾਸਨ ਨੇ ਧੱਕੇ ਮਾਰੇ, ਮੁੱਖ ਮੰਤਰੀ ਨੂੰ ਨਹੀਂ ਮਿਲਣ ਦਿੱਤਾ ਗਿਆ- ਹੜ੍ਹ ਪੀੜਤ

ABOUT THE AUTHOR

...view details