ਲੁਧਿਆਣਾ: ਢੰਡਾਰੀ ਦੇ ਗੁਰਮੇਲ ਨਗਰ ਇਲਾਕੇ ਵਿੱਚ ਖੁਦਕੁਸ਼ੀ ਕਰਨ ਵਾਲੇ 11ਵੀਂ ਜਮਾਤ ਦੇ ਵਿਦਿਆਰਥੀ ਦਾ ਸਸਕਾਰ ਕਰ ਦਿੱਤਾ ਗਿਆ ਹੈ। ਸਿਵਲ ਹਸਪਤਾਲ ਵਿੱਚ ਉਸ ਦਾ ਪੋਸਟਮਾਰਟਮ ਕੀਤਾ ਗਿਆ ਜਿਸ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਸਿੱਧਾ ਸ਼ਮਸ਼ਾਨਘਾਟ ਲਿਆਂਦਾ ਗਿਆ।
ਦਰਸਅਲ ਐੱਸਜੀਡੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨਾਲ ਅਧਿਆਪਕਾਂ ਨੇ ਪੈਂਟ ਉਤਰਵਾ ਕੇ ਕੁੱਟਮਾਰ ਕੀਤੀ ਸੀ ਜਿਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰ ਲਈ।