ਲੁਧਿਆਣਾ: ਸ਼ਹਿਰ ਦੀ ਰਹਿਣ ਵਾਲੀ ਈਸ਼ਾ ਗਰਗ ਨੇ ਹਰਿਆਣਾ ਸਿਵਲ ਸਰਵਿਸਿਜ਼ ਜੁਡੀਸ਼ਰੀ 'ਚ ਛੇਵਾਂ ਰੈਂਕ ਹਾਸਲ ਕਰਕੇ ਜਿੱਥੇ ਆਪਣੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ ਉੱਥੇ ਹੀ ਆਪਣੇ ਮਾਪਿਆਂ ਦਾ ਵੀ ਨਾਂਅ ਰੌਸ਼ਨ ਕੀਤਾ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।
ਈਸ਼ਾ ਗਰਗ ਨੇ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਉਹ ਲਾਅ ਦੀ ਪੜ੍ਹਾਈ ਵੀ ਕਰਦੀ ਰਹੀ ਅਤੇ ਜੁਡੀਸ਼ੀਅਲ ਵਿੱਚ ਛੇਵਾਂ ਰੈਂਕ ਹਾਸਿਲ ਕੀਤਾ ਹੈ। ਇਸ ਦੇ ਨਾਲ ਹੀ ਇਸ਼ਾ ਨੇ ਕਿਹਾ ਕਿ ਉਸ ਨੂੰ ਇਸ ਪੜ੍ਹਾਈ ਵਿੱਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਟੀਚਰਾਂ ਦਾ ਵੀ ਕਾਫੀ ਸਹਿਯੋਗ ਮਿਲਿਆ ਹੈ। ਇਨ੍ਹਾਂ ਨਤੀਜਿਆਂ ਦਾ ਸਿਹਰਾ ਈਸ਼ਾ ਨੇ ਆਪਣੇ ਮਾਪਿਆਂ ਅਤੇ ਟੀਚਰਾਂ ਨੂੰ ਦਿੱਤਾ। ਅੱਜ ਕੱਲ੍ਹ ਦੀ ਨੌਜਵਾਨ ਪੀੜ੍ਹੀ ਨੂੰ ਸੰਦੇਸ਼ ਦਿੰਦਿਆਂ ਇਸ਼ਾ ਨੇ ਕਿਹਾ ਕਿ ਉਨ੍ਹਾਂ ਨੂੰ ਪੜ੍ਹਾਈ ਤੇ ਜ਼ਿਆਦਾ ਜ਼ੋਰ ਦੇਣਾ ਚਾਹੀਦਾ ਹੈ ਤਾਂ ਕਿ ਉਹ ਵੀ ਕੋਈ ਮੁਕਾਮ ਹਾਸਲ ਕਰ ਸਕਣ ਤੇ ਆਪਣੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ।