ਲੁਧਿਆਣਾ: ਸਥਾਨਕ ਸ਼ਹਿਰ ਮਾਛੀਵਾੜਾ ਪੁਲਿਸ ਵੱਲੋਂ ਇੱਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਂਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਨੇ ਰਜਿੰਦਰ ਸਿੰਘ ਵਾਸੀ ਸ਼ੇਰਪੁਰ ਬਸਤੀ ਨੂੰ 10000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ ਤੇ ਮਾਮਲਾ ਦਰਜ ਕਰ ਲਿਆ ਹੈ।
10000 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ, ਮਾਮਲਾ ਦਰਜ - covid-19
ਸਥਾਨਕ ਸ਼ਹਿਰ ਮਾਛੀਵਾੜਾ ਪੁਲਿਸ ਵੱਲੋਂ ਇੱਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਂਣ ਦੀ ਜਾਣਕਾਰੀ ਮਿਲੀ ਹੈ। ਰਜਿੰਦਰ ਸਿੰਘ ਵਾਸੀ ਸ਼ੇਰਪੁਰ ਬਸਤੀ ਨੂੰ 10000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ, ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਮੁਖੀ ਇੰਸਪੈਕਟਰ ਸੁਖਵੀਰ ਸਿੰਘ ਨੇ ਦੱਸਿਆ ਕਿ ਸ਼ੇਰਪੁਰ ਪੁਲਿਸ ਚੌਂਕੀ ਇੰਚਾਰਜ਼ ਸਬ-ਇੰਸਪੈਕਟਰ ਗੁਰਜੰਟ ਸਿੰਘ ਨੇ ਪੁਲਿਸ ਪਾਰਟੀ ਸਮੇਤ ਹੇਡੋਂ ਬੇਟ ਟੀ-ਪੁਆਇੰਟ ਨੇੜ੍ਹੇ ਨਾਕਾਬੰਦੀ ਕੀਤੀ ਹੋਈ ਸੀ ਕਿ ਪਿੰਡ ਸ਼ੇਰੀਆਂ ਵੱਲੋਂ ਇੱਕ ਕਾਰ ਨੂੰ ਜਾਂਚ ਲਈ ਰੋਕਣ ਦਾ ਇਸ਼ਾਰਾ ਕੀਤਾ ਗਿਆ। ਇਸ ਦੌਰਾਨ ਕਾਰ ਚਾਲਕ ਨੇ ਆਪਣਾ ਨਾਂਅ ਰਜਿੰਦਰ ਸਿੰਘ ਦੱਸਿਆ ਅਤੇ ਪੁਲਿਸ ਨੂੰ ਦੇਖ ਕੇ ਘਬਰਾਉਣ ਲੱਗ ਪਿਆ।
ਪੁਲਿਸ ਪਾਰਟੀ ਨੇ ਕਾਰ ’ਚੋਂ ਤਲਾਸ਼ੀ ਦੌਰਾਨ ਟਰਾਮਾਡੋਲ ਦੇ 1000 ਪੱਤੇ ਜੋ ਕਿ 10 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਕਾਰ ਚਾਲਕ ਰਜਿੰਦਰ ਸਿੰਘ ਖਿਲਾਫ਼ ਮਾਮਲਾ ਦਰਜ ਕਰ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਵਿਅਕਤੀ ਬੇਟ ਖੇਤਰ ਇੱਕ ਪਿੰਡ ’ਚ ਬਿਨ੍ਹਾਂ ਕਿਸੇ ਡਿਗਰੀ ਤੋਂ ਝੋਲਾ ਛਾਪ ਡਾਕਟਰ ਬਣ ਕਲੀਨਿਕ ਵੀ ਚਲਾ ਰਿਹਾ ਸੀ, ਜਿਸ ਦੀ ਆੜ੍ਹ ਹੇਠ ਇਹ ਨਸ਼ੀਲੀਆਂ ਗੋਲੀਆਂ ਵੇਚਦਾ ਸੀ।