ਲੁਧਿਆਣਾ: ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਗਰੇਵਾਲ ਨੇ ਬੀਤ੍ਹੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਆਪਣਾ ਪਦਮ ਵਿਭੂਸ਼ਨ ਐਵਾਰਡ ਵਾਪਸ ਕਰਨ ਪ੍ਰਤੀ ਆਪਣੀ ਪ੍ਰਤਿਕਿਰਿਆ ਦਿੰਦਿਆਂ ਕਿਹਾ ਕਿ ਇਹ ਬਿਲਕੁਲ ਸਹੀ ਕਦਮ ਹੈ। ਉਨ੍ਹਾਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਨੇ ਉਨ੍ਹਾਂ ਨੇ ਹਮੇਸ਼ਾਂ ਕਿਸਾਨਾਂ ਦੀ ਗੱਲ ਕੀਤੀ ਹੈ ਤੇ ਹਮੇਸ਼ਾ ਕਿਸਾਨਾਂ ਨਾਲ ਖੜਦੇ ਰਹੇ ਰਹੇ ਨੇ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਜਿੱਥੇ ਰਾਜਨੀਤਿਕ ਹਸਤੀ ਹਨ ਉੱਥੇ ਹੀ ਉਹ ਕਿਸਾਨ ਪਰਿਵਾਰ ਨਾਲ ਵੀ ਸਬੰਧਤ ਹਨ।
ਮਹੇਸ਼ ਇੰਦਰ ਗਰੇਵਾਲ ਨੇ ਪਰਕਾਸ਼ ਸਿੰਘ ਬਾਦਲ ਦੇ ਫ਼ੈਸਲੇ ਨੂੰ ਠਹਿਰਾਇਆ ਸਹੀ - Farmer Protest
ਮਹੇਸ਼ ਇੰਦਰ ਗਰੇਵਾਲ ਨੇ ਕੇਂਦਰ ਦੇ ਰਵਈਏ ਨੂੰ ਲੈ ਕੇ ਚਿੰਤਾ ਪ੍ਰਗਟਾਉਂਦਿਆ ਕਿਹਾ ਕਿ ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਰਵਈਆ ਗੰਭੀਰ ਨਹੀਂ ਲੱਗ ਰਿਹਾ, ਉਨ੍ਹਾਂ ਕਿਹਾ ਕਿ ਕਈ ਵਾਰ ਬੈਠਕਾਂ ਹੋਣ ਦੇ ਬਾਵਜੂਦ ਹਾਲੇ ਤਕ ਕੋਈ ਹੱਲ ਨਹੀਂ ਨਿਕਲਿਆ।
ਤਸਵੀਰ
ਇਸ ਮੌਕੇ ਅਕਾਲੀ ਦਲ ਦੇ ਬੁਲਾਰੇ ਮਹੇਸ਼ ਇੰਦਰ ਗਰੇਵਾਲ ਨੇ ਕੇਂਦਰ ਦੇ ਰਵਈਏ ਨੂੰ ਲੈ ਕੇ ਚਿੰਤਾ ਪ੍ਰਗਟਾਉਂਦਿਆ ਕਿਹਾ ਕਿ ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਰਵਈਆ ਗੰਭੀਰ ਨਹੀਂ ਲੱਗ ਰਿਹਾ, ਉਨ੍ਹਾਂ ਕਿਹਾ ਕਿ ਕਈ ਵਾਰ ਬੈਠਕਾਂ ਹੋਣ ਦੇ ਬਾਵਜੂਦ ਹਾਲੇ ਤਕ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਹਰਿਆਣਾ ਸਰਕਾਰ ਨੇ ਜੋ ਕਿਸਾਨਾਂ ਦੇ ਨਾਲ ਵਤੀਰਾ ਕੀਤਾ ਹੈ ਉਹ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ।