ਲੁਧਿਆਣਾ: ਲੋਕਸਭਾ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਤੋਂ ਬਾਅਦ ਪਾਰਟੀਆਂ ਸਰਗਰਮ ਹੋ ਗਈਆਂ ਹਨ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਯੂਥ ਅਕਾਲੀ ਦਲ ਬਾਦਲ ਦੇ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਰੈਲੀ ਸੋਮਵਾਰ ਨੂੰ ਲੁਧਿਆਣਾ 'ਚ ਰੈਲੀ ਕੀਤੀ। ਇਸ ਦੌਰਾਨ ਉਨ੍ਹਾਂ ਕਾਂਗਰਸ 'ਤੇ ਜ਼ਬਰਦਸਤ ਨਿਸ਼ਾਨੇ ਸਾਧੇ। ਇਹੀ ਨਹੀਂ ਉਨ੍ਹਾਂ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ 'ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਬਿੱਟੂ ਨੂੰ ਲਾਡੋਵਾਲ ਟੋਲ ਪਲਾਜ਼ਾ ਯਾਦ ਆ ਗਿਆ।
ਚੋਣਾਂ ਨੇੜੇ ਆਉਂਦਿਆਂ ਹੀ ਬਿੱਟੂ ਨੂੰ ਯਾਦ ਆਇਆ ਲਾਡੋਵਾਲ ਟੋਲ ਪਲਾਜ਼ਾ- ਮਜੀਠੀਆ
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ 'ਤੇ ਬਿਕਰਮ ਸਿੰਘ ਮਜੀਠੀਆ ਨੇ ਸਾਧਿਆ ਨਿਸ਼ਾਨਾ। ਮਜੀਠੀਆ ਨੇ ਕਿਹਾ ਚੋਣਾਂ ਨੇੜੇ ਆਉਂਦਿਆਂ ਹੀ ਬਿੱਟੂ ਨੂੰ ਯਾਦ ਆਇਆ ਲਾਡੋਵਾਲ ਟੋਲ ਪਲਾਜ਼ਾ।
ਰੈਲੀ ਦੌਰਾਨ ਬਿਕਰਮ ਮਜੀਠੀਆ ਨੇ ਵਰਕਰਾਂ ਨੂੰ ਇੱਕ ਜੁਟ ਹੋਣ ਦੀ ਗੱਲ ਆਖੀ ਅਤੇ ਨਾਲ ਹੀ ਉਨ੍ਹਾਂ ਕਾਂਗਰਸ ਪਾਰਟੀ ਦੀ ਆਪਸੀ ਖਿੱਚਤਾਣ 'ਤੇ ਵੀ ਚੁੱਟਕੀ ਲਈ। ਬਿਕਰਮ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ। ਮਜੀਠੀਆ ਨੇ ਕਿਹਾ ਕਿ ਘਰ-ਘਰ ਨੌਕਰੀ ਦਾ ਜੋ ਵਾਅਦਾ ਪੰਜਾਬ ਸਰਕਾਰ ਨੇ ਕੀਤਾ ਸੀ ਉਸ ਦੇ ਤਹਿਤ ਨੌਜਵਾਨਾਂ ਨੂੰ ਤਾਂ ਨੌਕਰੀ ਨਹੀਂ ਮਿਲੀ ਪਰ ਬਿਟੂ ਤੇ ਭਰਾ ਨੂੰ ਜ਼ਰੂਰ ਮਿਲ ਗਈ।
ਦੱਸ ਦਈਏ ਕਿ ਭਾਵੇਂ ਅਜੇ ਤੱਕ ਅਕਾਲੀ ਦਲ ਨੇ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ, ਪਰ ਮਜੀਠੀਆ ਨੇ ਕਿਹਾ ਕਿ 13 ਸੀਟਾਂ ਪਾਰਟੀ ਦੀ ਝੋਲੀ ਪਾਵਾਂਗੇ।