ਲੁਧਿਆਣਾ:ਗੁਰੂ ਨਾਨਕ ਦੇਵ ਜੀ ਬਾਰੇ ਅਪਸ਼ਬਦ ਬੋਲਣ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਵੱਲੋਂ ਪਿਛਲੇ ਕਾਫੀ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਲੁਧਿਆਣਾ ਵਿੱਚ ਕਈ ਵਾਰ ਰੋਡ ਜਾਮ ਕਰ ਚੁੱਕੇ ਹਨ। ਪ੍ਰਦਰਸ਼ਨਕਾਰੀਆਂ ਦੇ ਵੱਲੋਂ ਵਾਰ-ਵਾਰ ਮੁਲਜ਼ਮ ਅਨਿਲ ਅਰੋੜਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਉਸ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਗੱਲ ਕੀਤੀ ਜਾ ਰਹੀ ਸੀ। ਪਰ ਇਸ ਦੇ ਬਾਵਜੂਦ ਸਿੱਖ ਜਥੇਬੰਦੀਆਂ ਵਿੱਚ ਰੋਸ ਦੀ ਲਹਿਰ ਹੈ ਜਿਸ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਗੁਰੂ ਨਾਨਕ ਦੇਵ ਜੀ ਬਾਰੇ ਅਪਸ਼ਬਦ ਬੋਲਣ ਦਾ ਮਾਮਲਾ, ਸਿੱਖ ਜਥੇਬੰਦੀਆਂ ਨੇ ਲਿਆ ਵੱਡਾ ਐਕਸ਼ਨ - ਸਿੱਖ ਜਥੇਬੰਦੀਆਂ
ਲੁਧਿਆਣਾ ਵਿੱਚ ਗੁਰੂ ਨਾਨਕ ਦੇਵ (Guru Nanak Dev) ਜੀ ਬਾਰੇ ਅਪਸ਼ਬਦ ਬੋਲਣ ਨੂੰ ਲੈ ਕੇ ਸਿੱਖ ਜਥੇਬੰਦੀਆਂ ’ਚ ਭਾਰੀ ਰੋਸ (protest) ਦੀ ਲਹਿਰ ਪਾਈ ਜਾ ਰਹੀ ਹੈ। ਇਨਸਾਫ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵੱਲੋਂ ਸਮਰਾਲਾ ਚੌਕ ਜਾਮ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਪੂਰੀਆਂ ਨਾ ਹੋਈਆਂ ਤਾਂ ਉਹ ਆਪਣਾ ਧਰਨਾ ਇਸੇ ਤਰ੍ਹਾਂ ਜਾਰੀ ਰੱਖਣਗੇ।
ਓਧਰ ਦੂਜੇ ਪਾਸੇ ਲੁਧਿਆਣਾ ਪੁਲਿਸ ਨੂੰ ਇਕ ਹੋਰ ਵੱਡੀ ਸਫਲਤਾ ਮਿਲੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਅਪਸ਼ਬਦ ਬੋਲਣ ਵਾਲੇ ਭਗੋੜਾ ਅਨਿਲ ਅਰੋੜਾ ਦੇ ਕੇਸ ਵਿਚ ਪੁਲਿਸ ਨੇ ਇੱਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਿਸ ਸਬੰਧੀ ਲੁਧਿਆਣਾ ਦੇ ਪੁਲਿਸ ਕੀਮਸ਼ਨਰ ਨੇ ਜਾਣਕਾਰੀ ਸਾਂਝੀ ਕੀਤੀ ਹੈ।
ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੁਲਿਸ ਪ੍ਰਸਾਸ਼ਨ ਨੂੰ ਉਨ੍ਹਾਂ ਨੇ ਕਈ ਵਾਰ ਸਮਾਂ ਦਿੱਤਾ ਪਰ ਉਸ ਵੱਲੋਂ ਮੁੱਖ ਮੁਲਜ਼ਮ ਅਨਿਲ ਅਰੋੜਾ ਦੀ ਗ੍ਰਿਫਤਾਰੀ ਹੁਣ ਤੱਕ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸੇ ਨੂੰ ਲੈ ਕੇੇ ਉਨ੍ਹਾਂ ਨੇ ਰੋਸ ਵਜੋਂ ਸਮਰਾਲਾ ਚੌਂਕ ਲੁਧਿਆਣਾ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਧਰਨਾ ਪ੍ਰਦਰਸ਼ਨ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ 7 ਹੋਰ ਲੋਕਾਂ ਨੂੰ ਗ੍ਰਿਫਤਾਰ ਕਰਨ ਦੀ ਗੱਲ ਕਰਦਾ ਹੈ ਜਦਕਿ ਮੁੱਖ ਮੁਲਜ਼ਮ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਢਿੱਲੀ ਕਾਰਵਾਈ ਕਰ ਰਿਹਾ ਹੈ ਅਤੇ ਵਾਰ ਵਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਉੱਤੇ ਵੀ ਨਾਰਾਜ਼ਗੀ ਜ਼ਾਹਰ ਕੀਤੀ।
ਓਧਰ ਕੇਸ ਬਾਰੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇੱਕ ਹੋਰ ਵਿਅਕਤੀ ਨੂੰ ਅਨਿਲ ਅਰੋੜਾ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੇ ਆਪਣੇ ਖਾਤੇ ਵਿੱਚੋਂ ਇੱਕ ਲੱਖ ਰੁਪਇਆ ਕਢਵਾ ਕੇ ਅਨਿਲ ਅਰੋੜਾ ਨੂੰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਸ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਦਸ ਲੱਖ ਰੁਪਇਆ ਵੀ ਬਰਾਮਦ ਕੀਤਾ ਗਿਆ ਹੈ ਜੋ ਕਿ ਅਨਿਲ ਅਰੋੜਾ ਨੇ ਆਪਣੇ ਭੱਜਣ ਸਮੇਂ ਵਰਤਣ ਵਾਸਤੇ ਰੱਖਿਆ ਸੀ । ਪੁਲਿਸ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਟੀਮਾਂ ਬਣਾ ਕੇ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਅਨਿਲ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ।
ਇਹ ਵੀ ਪੜ੍ਹੋ:ਹਰਸਿਮਰਤ ਕੌਰ ਬਾਦਲ ਨੇ ਸਿਹਤ ਪ੍ਰਬੰਧ ਬਾਰੇ ਚੰਨੀ ਸਰਕਾਰ 'ਤੇ ਸਾਧਿਆ ਨਿਸ਼ਾਨਾ