ਪੰਜਾਬ

punjab

ਮਾਲਵਾ ਸੱਭਿਆਚਾਰਕ ਮੰਚ ਨੇ ਬਜ਼ੁਰਗ ਕਲਾਕਾਰਾਂ ਨੂੰ ਦਿੱਤੀ ਵਿੱਤੀ ਸਹਾਇਤਾ

By

Published : Apr 23, 2020, 1:56 PM IST

ਮਾਲਵਾ ਸਭਿਆਚਾਰਕ ਮੰਚ ਪੰਜਾਬ ਨੇ ਬਜ਼ੁਰਗ ਫਿਲਮ ਅਦਾਕਾਰਾਂ ਨੂੰ ਰਾਸ਼ਨ ਸਮੱਗਰੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ।

ਫ਼ੋਟੋ।
ਫ਼ੋਟੋ।

ਲੁਧਿਆਣਾ: ਮਾਲਵਾ ਸਭਿਆਚਾਰਕ ਮੰਚ ਪੰਜਾਬ ਵੱਲੋਂ ਫਿਲਮ ਅਦਾਕਾਰ ਸਤੀਸ਼ ਕੌਲ, ਕਰਤਾਰ ਯਮਲਾ, ਕੁਲਦੀਪ ਕੌਰ, ਮਰਹੂਮ ਗਾਇਕ ਕਰਤਾਰ ਰਮਲਾ ਦੀ ਪਤਨੀ, ਸੁਰਿੰਦਰ ਪਹਿਲਵਾਨ ਰਕਬਾ ਸਣੇ ਬਜ਼ੁਰਗ ਕਲਾਕਾਰਾਂ ਨੂੰ ਰਾਸ਼ਨ ਸਮੱਗਰੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ।

ਵੇਖੋ ਵੀਡੀਓ

ਮੰਚ ਦੇ ਆਗੂਆਂ ਨੇ ਇਨ੍ਹਾਂ ਬਜ਼ੁਰਗ ਕਲਾਕਾਰਾਂ ਦੀ ਸਿਹਤ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਤੰਦਰੁਸਤ ਰਹਿਣ ਦੀ ਕਾਮਨਾ ਕੀਤੀ ਹੈ।

ਬਜ਼ੁਰਗ ਕਲਾਕਾਰਾਂ ਨੂੰ ਦਿੱਤੀ ਵਿੱਤੀ ਸਹਾਇਤਾ

ਮੰਚ ਦੇ ਚੇਅਰਮੈਨ ਕ੍ਰਿਸ਼ਨਾ ਕੁਮਾਰ ਬਾਵਾ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਗਾਇਕ ਰਣਜੀਤ ਮਨੀ ਅਤੇ ਗਾਇਕਾ ਗੁਲਸ਼ਨ ਕੋਮਲ ਦੇ ਘਰ ਜਾ ਕੇ ਇਨ੍ਹਾਂ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਨੇ ਹਰ ਵਰਗ ਦੇ ਲੋਕਾਂ ਨੂੰ ਇਹੀ ਸੰਦੇਸ਼ ਦਿੱਤਾ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ।

ਬਜ਼ੁਰਗ ਕਲਾਕਾਰਾਂ ਨੂੰ ਦਿੱਤੀ ਵਿੱਤੀ ਸਹਾਇਤਾ

ਇਸ ਨਾਲ ਵਾਇਰਸ ਦੇ ਵਿਰੁੱਧ ਲੜਾਈ ਜਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਆਪਣੀ ਕਲਾ ਨਾਲ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਪੰਜਾਬੀ ਕਲਾਕਾਰਾਂ ਨੂੰ ਇਸ ਸੰਕਟ ਦੀ ਘੜੀ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਬਜ਼ੁਰਗ ਕਲਾਕਾਰਾਂ ਨੂੰ ਦਿੱਤੀ ਵਿੱਤੀ ਸਹਾਇਤਾ

ਇਸ ਮੌਕੇ ਜਿਥੇ ਸਤੀਸ਼ ਕੋਲ ਨੇ ਕਿਹਾ ਕਿ ਮਾਲਵਾ ਸੱਭਿਆਚਾਰਕ ਮੰਚ ਅਤੇ ਪ੍ਰਸ਼ਾਸ਼ਨ ਦੇ ਉਹ ਧੰਨਵਾਦੀ ਹਨ ਉੱਥੇ ਹੀ ਗੁਲਸ਼ਨ ਕੋਮਲ ਨੇ ਵੀ ਇਸ ਦੀ ਸ਼ਲਾਘਾ ਕੀਤੀ।

ABOUT THE AUTHOR

...view details