ਪੰਜਾਬ

punjab

ETV Bharat / state

ਸਿਰਫਿਰੇ ਆਸ਼ਿਕ ਨੇ ਕੀਤਾ ਆਪਣੀ ਮਹਿਲਾ ਦੋਸਤ ’ਤੇ ਚਾਕੂ ਨਾਲ ਹਮਲਾ, ਫਿਰ ਹੋਇਆ ਇਹ... - ਸਿਰਫਿਰੇ ਆਸ਼ਿਕ ਨੇ ਕੀਤਾ ਆਪਣੀ ਮਹਿਲਾ ਦੋਸਤ ’ਤੇ ਚਾਕੂ ਨਾਲ ਹਮਲਾ

ਲੁਧਿਆਣਾ ਦੇ ਸੈਂਟਰਲ ਹਲਕੇ ਚ ਇੱਕ ਸਿਰਫਿਰੇ ਵਿਅਕਤੀ ਵੱਲੋਂ ਇੱਕ ਔਰਤ ’ਤੇ ਚਾਕੂ ਨਾਲ ਹਮਲਾ (man arrested for attacking woman with knife) ਕਰ ਦਿੱਤਾ ਗਿਆ ਜਿਸ ਨੂੰ ਮੌਕੇ ਤੇ ਮੌਜੂਦ ਲੋਕਾਂ ਨੇ ਬਚਾਇਆ। ਫਿਲਹਾਲ ਜ਼ਖਮੀ ਔਰਤ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ ਅਤੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਗ੍ਰਿਫਤਾਰ ਕਰਕੇ ਲੈ ਗਈ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵਿਅਕਤੀ ਨੇ ਕੀਤਾ ਮਹਿਲਾ ’ਤੇ ਹਮਲਾ
ਵਿਅਕਤੀ ਨੇ ਕੀਤਾ ਮਹਿਲਾ ’ਤੇ ਹਮਲਾ

By

Published : Feb 12, 2022, 10:21 AM IST

ਲੁਧਿਆਣਾ: ਵਿਧਾਨਸਭਾ ਚੋਣਾਂ ਕਾਰਨ ਜਿੱਥੇ ਸਿਆਸੀ ਮਾਹੌਲ ਭਖਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ ਵੀ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਜਾਗਰੂਕ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸਦੇ ਦੂਜੇ ਪਾਸੇ ਜ਼ਿਲ੍ਹੇ ਦੇ ਸੈਂਟਰਲ ਹਲਕੇ ਚ ਸਿਵਲ ਹਸਪਤਾਲ ਦੇ ਪਿੱਛੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋ ਇੱਕ ਵਿਅਕਤੀ ਨੇ ਇੱਕ ਔਰਤ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜਿਸਦੀਆ ਤਸਵੀਰਾਂ ਸੀਸੀਟੀਵੀ ਕੈਮਰੇ ਚ ਕੈਦ ਹੋ ਗਈਆਂ ਹਨ।

ਵਿਅਕਤੀ ਨੇ ਕੀਤਾ ਮਹਿਲਾ ’ਤੇ ਹਮਲਾ

ਮਿਲੀ ਜਾਣਕਾਰੀ ਮੁਤਾਬਿਕ ਇੱਕ ਵਿਅਕਤੀ ਵੱਲੋਂ ਇੱਕ ਮਹਿਲਾ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਜਿਸ ਨੂੰ ਉੱਥੇ ਮੌਜੂਦ ਲੋਕਾਂ ਨੇ ਬਹੁਤ ਹੀ ਮਸ਼ਕਤ ਤੋਂ ਬਾਅਦ ਬਚਾਇਆ। ਨਾਲ ਹੀ ਲੋਕਾਂ ਨੇ ਹਮਲਾਵਾਰ ਵਿਅਕਤੀ ਨੂੰ ਕਾਬੂ ਕਰਕੇ ਉਸਨੂੰ ਪੁਲਿਸ ਦੇ ਹਵਾਲੇ ਵੀ ਕਰ ਦਿੱਤਾ। ਬੇਸ਼ੱਕ ਉਸ ਵਿਅਕਤੀ ਨੂੰ ਮੌਕੇ ’ਤੇ ਹੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਪਰ ਉਸ ਵਿਅਕਤੀ ਦਾ ਕਹਿਣਾ ਸੀ ਕਿ ਉਹ ਮਹਿਲਾ ਉਸ ਦੀ ਦੋਸਤ ਸੀ ਅਤੇ ਉਸ ਵੱਲੋਂ ਉਸ ਨੂੰ ਵਾਰ ਵਾਰ ਫੋਨ ਕਰਕੇ ਪਰੇਸ਼ਾਨ ਕਰ ਰਹੀ ਸੀ ਜਿਸ ਕਾਰਨ ਉਸ ਨੂੰ ਇਹ ਕਦਮ ਚੁੱਕਣਾ ਪਿਆ।

ਮਾਮਲੇ ਸਬੰਧੀ ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਚਸ਼ਮਦੀਦਾਂ ਨੇ ਦੱਸਿਆ ਕਿ ਵਿਅਕਤੀ ਵੱਲੋਂ ਮਹਿਲਾ ’ਤੇ ਚਾਕੂ ਨਾਲ ਹਮਲਾ ਕੀਤਾ ਜਾ ਰਿਹਾ ਸੀ, ਇਨਸਾਨੀਅਤ ਨਾਅਤੇ ਉਨ੍ਹਾਂ ਨੇ ਉਸ ਮਹਿਲਾ ਨੂੰ ਬਚਾਇਆ ਅਤੇ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕੀਤਾ ਅਤੇ ਮਹਿਲਾ ਨੂੰ ਸਿਵਲ ਹਸਪਤਾਲ ਵਿਚ ਇਲਾਜ ਲਈ ਭੇਜਿਆ।

ਉੱਥੇ ਹੀ ਪੀੜਤ ਮਹਿਲਾ ਵੱਲੋਂ ਵਿਅਕਤੀ ’ਤੇ ਗੰਭੀਰ ਇਲਜ਼ਾਮ ਲਗਾਏ ਗਏ ਕਿ ਉਹ ਉਸ ਨੂੰ ਮਾਰਨਾ ਚਾਹੁੰਦਾ ਹੈ। ਮਾਮਲੇ ਸਬੰਧੀ ਜਦੋ ਪੁਲਿਸ ਅਧਿਕਾਰੀ ਕੋਲੋਂ ਜਾਣਕਾਰੀ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਜਾਣਕਾਰੀ ਨਹੀਂ ਹੈ ਇਸ ਦੀ ਜਾਂਚ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਸੀਸੀਟੀਵੀ ਵਿੱਚ ਸ਼ਰ੍ਹੇਆਮ ਵਿਅਕਤੀ ਚਾਕੂ ਨਾਲ ਹਮਲਾ ਕਰਦਾ ਦਿਖਾਈ ਦੇ ਰਿਹਾ ਹੈ ਅਤੇ ਮਹਿਲਾ ਵੱਲੋਂ ਉਸ ਨਾਲ ਪੂਰਾ ਮੁਕਾਬਲਾ ਕੀਤਾ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜੋ:ਪੈਸਿਆ ਦੇ ਲਾਲਚ ਵਿੱਚ ਗਰਲਫ੍ਰੈਂਡ ਬਣੀ ਬਲੈਕਮੇਲਰ !

ABOUT THE AUTHOR

...view details