ਲੁਧਿਆਣਾ:ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ((Member of Parliament Manish Tewari)) ਵੱਲੋਂ ਲੁਧਿਆਣਾ ‘ਚ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਸਭ ਤੋਂ ਪਹਿਲਾਂ ਉਨ੍ਹਾਂ ਸੰਸਦ ਵਿਚ ਚੱਲ ਰਹੇ ਮੁੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਵੱਲੋਂ ਫੋਨ ਟੈਪਿੰਗ ਦਾ ਮੁੱਦਾ ਚੁੱਕਿਆ ਗਿਆ ਸੀ ਜਿਸ ‘ਤੇ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਕਈ ਲੋਕਾਂ ਦੇ ਨਿੱਜੀ ਫੋਨ ਦੀ ਗਲਤ ਵਰਤੋਂ ਕੀਤੀ ਗਈ ਜਿਸਦਾ ਸਰਕਾਰ ਨੂੰ ਜਵਾਬ ਦੇਣਾ ਹੋਵੇਗਾ । ਇਸ ਮੌਕੇ ਉਨ੍ਹਾਂ ਨੇ ਕਿਸਾਨੀ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਉਹ ਮੁੜ ਤੋਂ ਕਿਸਾਨੀ ਮੁੱਦਾ ਖੇਤੀ ਕਾਨੂੰਨ ਸਬੰਧੀ ਸੰਸਦ ‘ਚ ਚਰਚਾ ਕਰਨ ਦੀ ਮੰਗ ਕਰ ਰਹੇ ਹਨ ਪਰ ਕੇਂਦਰ ਸਰਕਾਰ ਇਸ ਤੋਂ ਭੱਜ ਰਹੀ ਹੈ। ਮਨੀਸ਼ ਤਿਵਾੜੀ ਨੇ ਦੱਸਿਆ ਕਿ ਕੇਂਦਰ ਸਰਕਾਰ ਮੁੱਦਿਆਂ ਤੇ ਬਹਿਸ ਕਰਨ ਨੂੰ ਲੈਕੇ ਭੱਜ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਜੋ ਮੌਤਾਂ ਹੋਈਆਂ ਹਨ ਉਸ ਲਈ ਵੀ ਜਬਾਵਦੇਹੀ ਹੋਣੀ ਚਾਹੀਦੀ ਹੈ ਪਰ ਸਰਕਾਰ ਕਿਸੇ ਵੀ ਮੁੱਦੇ ਉੱਪਰ ਬਹਿਸ ਕਰਨ ਲਈ ਤਿਆਰ ਨਹੀਂ ਹੈ।