ਲੁਧਿਆਣਾ: ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕਾਂਗਰਸ ਸਾਂਸਦ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿੱਚ ਪ੍ਰੈਸ ਕਾਨਫ਼ਰੰਸ ਕੀਤੀ ਤੇ ਮੋਦੀ ਸਰਕਾਰ ਵਿਰੁੱਧ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਅਰਥ ਵਿਵਸਥਾ ਦਾ ਵੱਡਾ ਨੁਕਸਾਨ ਹੋਇਆ ਹੈ।
ਪ੍ਰਚਾਰ ਦੇ ਆਖਰੀ ਦਿਨ ਮਨੀਸ਼ ਤਿਵਾੜੀ ਨੇ ਮੋਦੀ ਸਰਕਾਰ ਨੂੰ ਲਿਆ ਆੜੇ ਹੱਥੀਂ - ਮਨੀਸ਼ ਤਿਵਾੜੀ ਲੁਧਿਆਣਾ
ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕਾਂਗਰਸ ਸਾਂਸਦ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕੀਤੀ ਤੇ ਮੋਦੀ ਸਰਕਾਰ ਵਿਰੁੱਧ ਨਿਸ਼ਾਨੇ ਵਿੰਨ੍ਹੇ।
ਮਨੀਸ਼ ਤਿਵਾੜੀ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਵੇਲੇ ਅਰਥਵਿਵਸਥਾ ਦੇ ਹੋਏ ਨੁਕਸਾਨ ਨੂੰ ਭੁਲਾਇਆ ਨਹੀਂ ਜਾ ਸਕਦਾ ਤੇ ਕੈਪਟਨ ਸੰਦੀਪ ਸੰਧੂ ਇਮਾਨਦਾਰ ਆਗੂ ਹਨ। ਇਸ ਕਰਕੇ ਉਨ੍ਹਾਂ ਦੇ ਹੱਕ 'ਚ ਦਾਖਾਂ ਵਾਸੀਆਂ ਨੂੰ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਾਖਾਂ ਵਿੱਚ ਕਾਂਗਰਸ ਨੂੰ ਵੱਡੀ ਲੀਡ ਮਿਲੀ ਸੀ। ਉੱਧਰ ਅਕਾਲੀ ਦਲ ਵੱਲੋਂ ਕਾਂਗਰਸ ਵਿਰੁੱਧ ਧੱਕੇਸ਼ਾਹੀਆਂ ਦੇ ਲਾਏ ਇਲਜ਼ਾਮਾਂ 'ਤੇ ਉਨ੍ਹਾਂ ਕਿਹਾ ਕਿ ਇਹ ਸਾਰੇ ਜਾਣਦੇ ਹਨ ਕਿ ਧੱਕੇਸ਼ਾਹੀਆਂ ਕੌਣ ਕਰਦਾ ਹੈ, ਕਾਂਗਰਸ ਦੀ ਸਰਕਾਰ ਵੇਲੇ ਹਮੇਸ਼ਾ ਫ੍ਰੀ ਅਨਫ਼ੇਅਰ ਇਲੈਕਸ਼ਨ ਹੁੰਦੇ ਰਹੇ ਹਨ।
ਮਨੀਸ਼ ਤਿਵਾੜੀ ਨੇ ਕਿਹਾ ਕਿ ਬੇਹੱਦ ਮੰਦਭਾਗੀ ਗੱਲ ਹੈ ਕਿ ਪੀ.ਚਿਦੰਬਰਮ ਤੇ ਹੋਰਨਾਂ ਕਾਂਗਰਸੀ ਲੀਡਰਾਂ ਤੇ ਭਾਜਪਾ ਝੂਠੇ ਪਰਚੇ ਕਰਵਾ ਕੇ ਜੇਲ੍ਹਾਂ 'ਚ ਭੇਜ ਰਹੀ ਹੈ। ਜ਼ਿਕਰੇਖ਼ਾਸ ਹੈ ਕਿ ਇਸ ਦੌਰਾਨ ਮਨੀਸ਼ ਤਿਵਾੜੀ ਤੋਂ ਨਵਜੋਤ ਸਿੰਘ ਸਿੱਧੂ 'ਤੇ ਵੀ ਸਵਾਲ ਪੁੱਛੇ ਗਏ ਪਰ ਉਨ੍ਹਾਂ ਨੇ ਇਸ ਮਾਮਲੇ 'ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।