ਲੁਧਿਆਣਾ: ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਸੂਬੇ ਵਿੱਚ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਦਾਅਵਾ ਠੋਕਿਆ ਹੈ। ਸਿਰਸਾ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੇ ਭਾਜਪਾ ਨੂੰ ਬਹੁਤ ਜ਼ਿਆਦਾ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਨਤੀਜਿਆਂ ਵਿੱਚ ਭਾਜਪਾ ਨੂੰ ਇੰਨ੍ਹੀਆਂ ਸੀਟਾਂ ਆਉਣਗੀਆਂ ਕਿ ਜਿਸ ਨਾਲ ਭਾਜਪਾ ਦੀ ਸਰਕਾਰ ਬਣੇਗੀ ਤੇ ਭਾਜਪਾ ਸਰਕਾਰ ਨੂੰ ਸਹੀ ਤਰੀਕੇ ਨਾਲ ਚਲਾ ਸਕੇਗੀ।
ਰਾਮ ਰਹੀਮ ਤੇ ਕੰਗਣਾ ਰਣੌਤ ਨੂੰ ਲੈਕੇ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ ਇਸਦੇ ਨਾਲ ਹੀ ਸਿਰਸਾ ਨੇ ਕਿਹਾ ਕਿ ਸੂਬੇ ਦੇ ਲੋਕ ਭਲੀ ਭਾਂਤੀ ਜਾਣਦੇ ਹਨ ਕਿ ਇੱਕ ਭਾਜਪਾ ਹੀ ਹੈ ਜੋ ਪੰਜਾਬ ਦੇ ਮਸਲਿਆਂ ਨੂੰ ਹੱਲ ਕਰ ਸਕਦੀ ਹੈ ਅਤੇ ਪੰਜਾਬ ਨੂੰ ਨਸ਼ੇ ਤੋਂ ਮੁਕਤ ਕਰ ਸਕਦੀ ਹੈ। ਇਸਦੇ ਨਾਲ ਹੀ ਸਿਰਸਾ ਨੇ ਕਿਹਾ ਕਿ ਬੀਜੇਪੀ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਨਹੀਂ ਬਲਕਿ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨਾ ਚਾਹੁੰਦੀ ਹੈ। ਸਿਰਸਾ ਵੱਲੋਂ ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਲੁਧਿਆਣਾ ਚ ਕੀਤਾ ਗਿਆ ਹੈ।
ਇਸ ਦੌਰਾਨ ਸਿਰਸਾ ਦਾ ਗੁਰਜੀਤ ਔਜਲਾ ਦੇ ਬਿਆਨ ’ਤੇ ਪ੍ਰਤੀਕਰਮ ਸਾਹਮਣੇ ਆਇਆ ਹੈ। ਸਿਰਸਾ ਨੇ ਕਿਹਾ ਕਿ ਔਜਲਾ ਨੇ ਨਸ਼ੇ ਦੇ ਮਸਲੇ ਨੂੰ ਲੈਕੇ ਅਸਿੱਧੇ ਢੰਗ ਨਾਲ ਮੁੱਖ ਮੰਤਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਸਿੱਧੇ ਮੁੱਖ ਮੰਤਰੀ ਜ਼ਿੰਮੇਵਾਰ ਹਨ।
ਇਸਦੇ ਮੌਕੇ ਸਿਰਸਾ ਦਾ ਕੰਗਣਾ ਰਣੌਤ ਅਤੇ ਰਾਮ ਰਹੀਮ ਨੂੰ ਮਿਲੀ ਪੈਰੋਲ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਰਾਮ ਰਹੀਮ ਦੀ ਪੈਰੋਲ ’ਤੇ ਬੋਲਦਿਆਂ ਕਿਹਾ ਕਿ ਜੇ ਜਿਹੜੇ ਵੀ ਸਜ਼ਾ ਪੂਰੀ ਕਰ ਚੁੱਕੇ ਹਨ ਉਨ੍ਹਾਂ ਸਾਰਿਆਂ ਨੂੰ ਪੈਰੋਲ ਮਿਲਣੀ ਚਾਹੀਦੀ ਹੈ। ਉੱਧਰ ਦੂਜੇ ਪਾਸੇ ਕੰਗਨਾ ਰਣੌਤ ਨੂੰ ਜਾਰੀ ਹੋਏ ਸੰਮਨਾਂ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਉਹ ਨਹੀਂ ਰੁਕ ਰਹੀ ਤਾਂ ਹੁਣ ਕਾਰਵਾਈ ਤਾਂ ਹੋਣੀ ਹੀ ਸੀ।
ਇਹ ਵੀ ਪੜ੍ਹੋ:ਗੁਰਜੀਤ ਔਜਲਾ ਨੇ ਨਸ਼ਿਆਂ ਵਿਰੁੱਧ ਡੀਜੀਪੀ ਨੂੰ ਲਿਖਿਆ ਪੱਤਰ