ਲੁਧਿਆਣਾ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਹਿ ਚੁੱਕੇ ਅਤੇ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਵੱਲੋਂ ਜ਼ਿਲ੍ਹੇ ਵਿੱਚ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਜੋ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦੇ ਦਾਅਵੇ ਕਰ ਰਹੀ ਹੈ ਨੇ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਸਰਕਾਰ ਨਾ ਤਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਕੀ ਅਤੇ ਨਾ ਹੀ ਭੱਤਾ, ਉਨ੍ਹਾਂ ਕਿਹਾ ਨਾ ਤਾਂ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ ਹੋਈ ਅਤੇ ਨਾ ਹੀ ਨੌਜਵਾਨਾਂ ਨੂੰ ਮੋਬਾਇਲ ਮਿਲੇ ਇੱਥੋਂ ਤੱਕ ਕਿ ਸਰਕਾਰ ਨੇ ਜੋ ਸਕੀਮਾਂ ਚੱਲ ਰਹੀਆਂ ਬੱਸਾਂ ਨੂੰ ਲੈ ਕੇ ਉਹ ਵੀ ਖਤਮ ਕਰ ਦਿੱਤੀਆਂ।
ਪ੍ਰੈਸ ਕਾਨਫਰੰਸ ਦੌਰਾਨ ਮਨੋਰੰਜਨ ਕਾਲੀਆ ਨੇ ਉਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ - ਸਰਕਾਰ ਦੀਆਂ ਕਮੀਆਂ
ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਵੱਲੋਂ ਜ਼ਿਲ੍ਹੇ ਵਿੱਚ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਜੋ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦੇ ਦਾਅਵੇ ਕਰ ਰਹੀ ਹੈ ਨੇ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ।
ਪੰਜਾਬ ਸਰਕਾਰ ਨੇ ਚਾਰ ਸਾਲਾਂ ’ਚ ਇੱਕ ਵੀ ਵਾਅਦਾ ਨਹੀ ਕੀਤਾ ਪੂਰਾ- ਮਨੋਰੰਜਨ ਕਾਲੀਆ
ਇਹ ਵੀ ਪੜੋ: ਪ੍ਰੇਮੀ ਜੋੜੇ ਨੂੰ ਸੁਰੱਖਿਆ ਨਾ ਦੇਣਾ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ:ਹਾਈ ਕੋਰਟ
ਗੌਰਤਲਬ ਹੈ ਕਿ ਮਨੋਰੰਜਨ ਕਾਲੀਆ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਆਗੂ ਮਾਸਕ ਲਗਾਉਣਾ ਹੀ ਭੁੱਲ ਗਏ ਅਤੇ ਜਦੋਂ ਮੀਡੀਆ ਵਾਲਿਆਂ ਨੇ ਉਨ੍ਹਾਂ ਨੂੰ ਮਾਸਕ ਲਗਾਉਣ ਲਈ ਕਿਹਾ ਤਾਂ ਭਾਜਪਾ ਆਗੂ ਪੂਰੀ ਗੱਲ ਨੂੰ ਹੱਸਦੇ ਹੋਏ ਟਾਲਦੇ ਵਿਖਾਈ ਦਿੱਤੇ।