ਲੁਧਿਆਣਾ : ਪੰਜਾਬੀ ਸੱਭਿਆਚਾਰਕ ਗਾਇਕ ਸੁਰਿੰਦਰ ਛਿੰਦਾ ਅੱਜ ਲੁਧਿਆਣਾ ਪਹੁੰਚੇ ਜਿਥੇ ਉਨ੍ਹਾਂ ਵੱਲੋਂ ਪ੍ਰੋਫ਼ੈਸਰ ਮੋਹਨ ਸਿੰਘ ਦੀ ਪ੍ਰਤਿਮਾ ਨੂੰ ਸ਼ਰਧਾਂਜਲੀ ਦਿੰਦਿਆਂ ਫੁੱਲ ਅਰਪਿਤ ਕੀਤੇ ਅਤੇ ਨਾਲ ਹੀ ਜੱਸਾ ਸਿੰਘ ਆਹਲੂਵਾਲੀਆ ਐਲਬਮ ਰਿਲੀਜ਼ ਕੀਤੀ।
ਇਸ ਮੌਕੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਉਨ੍ਹਾਂ ਇਕ ਮਾਰਚ ਦੀ ਅਗਵਾਈ ਵੀ ਕੀਤੀ। ਜੋ ਪੰਜਾਬੀ ਭਵਨ ਤੋਂ ਹੁੰਦਾ ਹੋਇਆ ਲੁਧਿਆਣਾ ਦੇ ਭਾਰਤ ਨਗਰ ਚੌਂਕ ਜਾ ਕੇ ਸੰਪੰਨ ਹੋਇਆ। ਇਸ ਦੌਰਾਨ ਸੁਰਿੰਦਰ ਛਿੰਦਾ ਨੇ ਕਿਹਾ ਕਿ ਸਾਨੂੰ ਮਾਂ ਬੋਲੀ ਨੂੰ ਵਧ ਤੋ ਵਧ ਵਧਾਵਾ ਦੇਣਾ ਚਾਹੀਦਾ ਹੈ।
ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਮਾਰਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰਿੰਦਰ ਛਿੰਦਾ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪ੍ਰੋਫੈਸਰ ਮੋਹਨ ਸਿੰਘ ਨੇ ਜੋ ਭੂਮਿਕਾ ਨਿਭਾਈ ਸੀ ਉਸ ਨੂੰ ਅਣਗੌਲਿਆ ਨਹੀਂ ਜਾ ਸਕਦਾ।
ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ ਅਤੇ ਉਨ੍ਹਾਂ ਕਿਹਾ ਕਿ ਅੱਜ ਇਸ ਪਵਿੱਤਰ ਮੌਕੇ ਤੇ ਜੱਸਾ ਸਿੰਘ ਆਹਲੂਵਾਲੀਆ ਬਾਰੇ ਇਕ ਐਲਬਮ ਵੀ ਰਿਲੀਜ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਨੂੰ ਪਿਆਰ ਕਰਨਾ ਚਾਹੀਦਾ ਹੈ ਅਤੇ ਉਸ ਦਾ ਵੱਧ ਤੋਂ ਵੱਧ ਪ੍ਰਚਾਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਲਾਲ ਕਿਲ੍ਹਾ ਹਿੰਸਾ: ਦਿੱਲੀ ਪੁਲਿਸ ਨੇ 2 ਹੋਰ ਮੁਲਜ਼ਮ ਕੀਤੇ ਗ੍ਰਿਫਤਾਰ ਕੀਤਾ