ਲੁਧਿਆਣਾ: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਮਾਰਕੀਟ ਬੰਦ ਕਰਨ ਦਾ ਫੈਸਲਾ ਲਿਆ ਹੈ। ਇਸ ਤੋਂ ਬਾਅਦ ਲੁਧਿਆਣਾ ਦੇ ਦੁਕਾਨਦਾਰਾਂ ਨੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਕੰਮਕਾਰ ਪਹਿਲਾਂ ਹੀ ਠੱਪ ਹਨ। ਅਜਿਹੇ 'ਚ ਸਰਕਾਰ ਦਾ ਇਹ ਫੈਸਲਾ ਉਨ੍ਹਾਂ 'ਤੇ ਹੋਰ ਭਾਰੀ ਪਵੇਗਾ। ਉਨ੍ਹਾਂ ਕਿਹਾ ਕਿ ਦੁਕਾਨਦਾਰੀ ਦਾ ਕੰਮ ਪਹਿਲਾਂ ਹੀ 20 ਫੀਸਦੀ ਰਹਿ ਗਿਆ ਹੈ।
ਦੁਕਾਨਦਾਰਾਂ ਨੇ ਕਿਹਾ ਕਿ ਲੋਕ ਪਹਿਲਾਂ ਹੀ ਐਤਵਾਰ ਨੂੰ ਕੰਮਕਾਰ ਬੰਦ ਹੋਣ ਕਰਕੇ ਘਰੋਂ ਬਾਹਰ ਨਹੀਂ ਨਿਕਲਦੇ ਸਨ, ਹੁਣ ਜੋ ਲੋਕ ਦੁਕਾਨ 'ਤੇ ਆਉਂਦੇ ਸਨ ਉਹ ਵੀ ਬੰਦ ਹੋ ਜਾਣਗੇ। ਇਸ ਦਾ ਉਨ੍ਹਾਂ ਨੂੰ ਕਾਫੀ ਨੁਕਸਾਨ ਹੋਵੇਗਾ।
ਪੰਜਾਬ ਦੇ ਹੋਰਨਾਂ ਸ਼ਹਿਰਾਂ ਦੇ ਮੁਤਾਬਕ ਲੁਧਿਆਣਾ ਵਿੱਚ ਲਗਾਤਾਰ ਕੋਰੋਨਾ ਮਹਾਂਮਾਰੀ ਦੇ ਮਾਮਲੇ ਜ਼ਿਆਦਾ ਸਾਹਮਣੇ ਆ ਰਹੇ ਹਨ। ਲੁਧਿਆਣਾ 'ਚ ਬੀਤੇ ਦਿਨ ਹੀ 509 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਤੇ 10 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਲੁਧਿਆਣਾ 'ਚ ਸ਼ਨੀਵਾਰ ਨੂੰ ਵੀ ਬੰਦ ਰਹੇਗੀ ਮਾਰਕਿਟ, ਦੁਕਾਨਦਾਰ ਪ੍ਰੇਸ਼ਾਨ ਪੰਜਾਬ ਸਰਕਾਰ ਵੱਲੋਂ ਮਹਾਂਮਾਰੀ 'ਤੇ ਠੱਲ ਪਾਉਣ ਲਈ ਮੁੜ ਤੋਂ ਲੁਧਿਆਣਾ ਦੇ ਨਾਲ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਬੰਦ ਕਰਨ ਦਾ ਫੈਸਲਾ ਲਿਆ ਹੈ। ਇਸ ਫੈਸਲੇ ਨੂੰ ਲੈ ਕੇ ਲੁਧਿਆਣਾ ਤੋਂ ਦੁਕਾਨਦਾਰਾਂ ਨੇ ਨਰਾਜ਼ਗੀ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਦੁਕਾਨਦਾਰਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੰਮ ਪਹਿਲਾਂ ਹੀ ਬੜੀ ਮੁਸ਼ਕਿਲ ਨਾਲ ਚੱਲਣ ਲੱਗੇ ਸਨ ਅਤੇ ਹੁਣ ਸਰਕਾਰ ਨੇ ਸ਼ਨੀਵਾਰ ਨੂੰ ਦੁਕਾਨਾਂ ਬੰਦ ਕਰਨ ਦਾ ਫੈਸਲਾ ਲੈ ਲਿਆ ਹੈ, ਜਿਸ ਨਾਲ ਉਨ੍ਹਾਂ ਦਾ ਨੁਕਸਾਨ ਹੋ ਰਿਹਾ ਹੈ।