ਲੁਧਿਆਣਾ: ਸ਼ਹਿਰ ਦੇ ਕੈਲਾਸ਼ ਰੋਡ ਨਿਊ ਸ਼ਿਮਲਾ ਕਾਲੋਨੀ ਵਿੱਚ ਇੱਕ ਵਿਆਹੁਤਾ ਮਹਿਲਾ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ 25 ਸਾਲਾ ਵਿਆਹੁਤਾ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਤਿੰਨ ਸਾਲ ਪਹਿਲਾਂ ਹੀ ਮ੍ਰਿਤਕ ਲੜਕੀ ਦਾ ਵਿਆਹ ਹੋਇਆ ਸੀ।
ਵਿਆਹੁਤਾ ਵੱਲੋਂ ਕੀਤੀ ਗਈ ਖੁਦਕੁਸ਼ੀ
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਮਹਿਲਾ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਤਿੰਨ ਸਾਲ ਪਹਿਲਾਂ ਲੜਕੀ ਦਾ ਵਿਆਹ ਹੋਇਆ ਸੀ, ਉਸਦੀ ਇਕ ਬੱਚੀ ਵੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸੁਹਰਾ ਪਰਿਵਾਰ ਤੇ ਇਲਜ਼ਾਮ ਲਗਾਂਦੇ ਹੋਏ ਕਿਹਾ ਕਿ ਦਾਜ ਘੱਟ ਮਿਲਣ ’ਤੇ ਸਹੁਰੇ ਪਰਿਵਾਰ ਵਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਦੇ ਚੱਲਦੇ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ।