ਲੁਧਿਆਣਾ: ਖੰਨਾ ਵਿੱਚ ਨੈਸ਼ਨਲ ਹਾਈਵੇ ਉੱਤੇ ਸੜਕ ਹਾਦਸਾ ਵਾਪਰਿਆ ਹੈ। ਪ੍ਰਿਸਟੀਨ ਮਾਲ ਨੇੜੇ ਹੋਏ ਇਸ ਹਾਦਸੇ ਵਿੱਚ ਇੱਕ ਤੇਜ਼ ਰਫ਼ਤਾਰ ਵਾਹਨ ਨੇ ਮਾਰੂਤੀ ਕਾਰ ਨੂੰ ਪਿਛੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕਾਰ ਦੇ ਪਰਖੱਚੇ ਤੱਕ ਉੱਡ ਗਏ। ਕਾਰ ਵਿੱਚ ਸਵਾਰ ਪੰਜ ਸਾਧੂਆਂ ਵਿੱਚੋਂ ਇੱਕ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਹੋ ਸਾਧੂ ਜ਼ਖਮੀ ਜ਼ਖ਼ਮੀ ਜ਼ਰੂਰ ਹੋਏ ਹਨ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਖੰਨਾ ਵਿਖੇ ਦਾਖਲ ਕਰਵਾਇਆ ਗਿਆ। ਇਹ ਸਾਧੂ ਪਟਿਆਲਾ ਤੋਂ ਲੁਧਿਆਣਾ ਜਾ ਰਹੇ ਸਨ। ਹਾਦਸੇ ਵਿੱਚ ਮਰਨ ਵਾਲੇ ਸਾਧੂ ਦੀ ਪਛਾਣ ਰਾਮਾ ਗਿਰੀ ਵਾਸੀ ਪਟਿਆਲਾ ਵਜੋਂ ਹੋਈ ਹੈ।
ਦੋਸਤ ਨੂੰ ਮਿਲਣ ਜਾਂਦੇ ਸਮੇਂ ਹੋਇਆ ਹਾਦਸਾ: ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਅਵਤਾਰ ਨਾਥ ਨੇ ਦੱਸਿਆ ਕਿ ਉਹ ਆਪਣੇ ਇੱਕ ਦੋਸਤ ਨੂੰ ਮਿਲਣ ਲਈ ਲੁਧਿਆਣਾ ਜਾ ਰਹੇ ਸੀ ਪਰ ਜਦੋਂ ਉਹ ਖੰਨਾ ਪਹੁੰਚੇ ਤਾਂ ਉਹਨਾਂ ਨੂੰ ਆਪਣੇ ਆਪ ਨਹੀਂ ਪਤਾ ਲੱਗਾ ਕਿ ਕਿਸ ਵਾਹਨ ਨੇ ਉਹਨਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਗੱਡੀ ਦੀ ਟੱਕਰ ਕਾਰਨ ਉਹਨਾਂ ਦੀ ਮਾਰੂਤੀ ਕਾਰ ਤਿੰਨ ਵਾਰ ਗੇੜੀਆਂ ਤੱਕ ਖਾ ਗਈ। ਜਿਸ 'ਚ ਰਾਹਗੀਰਾਂ ਵਲੋਂ ਉਨ੍ਹਾਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿਥੇ ਹੁਣ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।