ਲੁਧਿਆਣਾ: ਵਿਸ਼ਵ ਭਰ ਵਿੱਚ ਜਿੱਥੇ ਕੋਰੋਨਾ ਵਾਇਰਸ ਦੀ ਮਾਰ ਪੈ ਰਹੀ ਹੈ, ਉੱਥੇ ਹੀ ਮਾਸਕ ਤੇ ਪੀਪੀਈ ਕਿੱਟਾਂ ਦੀ ਡਿਮਾਂਡ ਵੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਨੂੰ ਵੇਖਦਿਆਂ ਲੁਧਿਆਣਾ ਦੀ ਟੈਕਸਟਾਈਲ ਇੰਡਸਟਰੀ ਦਿਨ-ਰਾਤ ਕੰਮ ਕਰ ਰਹੀ ਹੈ ਤੇ ਵੱਡੀ ਤਦਾਦ ਵਿੱਚ ਪੀਪੀਈ ਕਿੱਟਾਂ ਤੇ ਮਾਸਕ ਬਣਾ ਕੇ ਦੇਸ਼ ਭਰ ਵਿੱਚ ਸਪਲਾਈ ਕਰ ਰਹੀ ਹੈ।
ਇਸ ਦੌਰਾਨ ਫੈਕਟਰੀ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਵੀ ਆਪਸ ਵਿੱਚ ਦਾਇਰਾ ਬਣਾ ਕੇ ਰੱਖਦੇ ਹਨ ਤੇ ਫੈਕਟਰੀ ਵੱਲੋਂ ਹੀ ਉਨ੍ਹਾਂ ਨੂੰ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਕਰਵਾਇਆ ਜਾ ਰਿਹਾ ਹੈ।