ਲੁਧਿਆਣਾ: ਇੱਥੇ ਦੇ ਪੰਜ ਵਾਰ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਰਾਕੇਸ਼ ਪਾਂਡੇ ਦੇ ਹਲਕੇ ਤੋਂ ਹਜ਼ਾਰਾਂ ਥੈਲੇ ਰਾਸ਼ਨ ਸਟੋਰ ਕਰਨ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ 'ਤੇ ਹੁਣ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜਾਂਚ ਦੇ ਹੁਕਮ ਡੀਸੀ ਨੂੰ ਦੇ ਦਿੱਤੇ ਹਨ ਅਤੇ ਡਿਪਟੀ ਕਮਿਸ਼ਨਰ ਨੇ ਤਿੰਨ ਮੈਂਬਰੀ ਟੀਮ ਦਾ ਗਠਨ ਕਰ ਦਿੱਤਾ ਹੈ। ਜਿਸ 'ਤੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸੰਦੀਪ ਸੰਧੂ ਨੇ ਕਿਹਾ ਹੈ ਕਿ ਇਸ ਮਾਮਲੇ 'ਤੇ ਸਿਆਸਤ ਨਾ ਕੀਤੀ ਜਾਵੇ। ਉਨ੍ਹਾਂ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਕਹੀ ਹੈ।
ਹਜ਼ਾਰਾਂ ਥੈਲੇ ਰਾਸ਼ਨ ਮਿਲਣ ਦੇ ਮਾਮਲਾ 'ਤੇ ਕੈਪਟਨ ਸੰਧੂ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਕਹੀ ਗੱਲ - ਪੰਜਾਬ ਦੇ ਸੈਕਟਰੀ ਸੰਦੀਪ ਸੰਧੂ
ਲੁਧਿਆਣਾ ਦੇ ਪੰਜ ਵਾਰ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਰਾਕੇਸ਼ ਪਾਂਡੇ ਦੇ ਹਲਕੇ ਤੋਂ ਹਜ਼ਾਰਾਂ ਥੈਲੇ ਰਾਸ਼ਨ ਸਟੋਰ ਕਰਨ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਸੈਕਟਰੀ ਸੰਦੀਪ ਸੰਧੂ ਨੇ ਕਿਹਾ ਇਸ 'ਤੇ ਸਿਆਸਤ ਨਾ ਕੀਤੀ ਜਾਵੇ। ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਕਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਹੈ ਕਿ ਇਸ ਮਾਮਲੇ ਸਬੰਧੀ ਪਹਿਲਾਂ ਹੀ ਫੂਡ ਅਤੇ ਸਪਲਾਈ ਮੰਤਰੀ ਨੇ ਜਾਂਚ ਦੇ ਹੁਕਮ ਦੇ ਦਿੱਤੇ 'ਤੇ ਡਿਪਟੀ ਕਮਿਸ਼ਨਰ ਨੇ ਤਿੰਨ ਮੈਂਬਰੀ ਟੀਮ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਇਸ ਵਿਚ ਦੋਸ਼ੀ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਕਾਰਵਾਈ ਹੋਵੇਗੀ। ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਮਾਮਲੇ ਨੂੰ ਸਿਆਸਤ ਨਾਲ ਨਹੀਂ ਜੋੜ ਕੇ ਵੇਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਸੋਚ ਹੈ ਕਿ ਹਰ ਗਰੀਬ ਤੱਕ ਰਾਸ਼ਨ ਪਹੁੰਚੇ। ਉਸ ਨੂੰ ਦੋ ਵਕਤ ਦੀ ਰੋਟੀ ਆਸਾਨੀ ਨਾਲ ਮਿਲ ਸਕੇ ਇਸੇ ਕਰਕੇ ਵੱਡੀ ਤਦਾਦ 'ਚ ਇਹ ਰਾਸ਼ਨ ਵੰਡਿਆ ਜਾ ਰਿਹਾ ਹੈ।