ਲੁਧਿਆਣਾ:ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ (Vidhan Sabha constituency Mullanpur Dakha) ਦੇ ਵਿਚ 32 ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਹੋ ਰਹੀ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਲੰਚ ਮੌਕੇ ਆ ਕੇ ਬਾਹਰ ਇਹ ਜ਼ਰੂਰ ਕਿਹਾ ਕਿ ਮਤਭੇਦ ਹੁੰਦੇ ਰਹਿੰਦੇ ਹਨ ਪਰ ਜਦੋਂ ਉਹ ਬੈਠਕ ਤੋਂ ਬਾਹਰ ਆਉਣਗੇ ਤਾਂ ਇਕਮੱਤ ਹੋਣਗੇ।
ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਚੜੂਨੀ ਨੇ ਜੇਕਰ ਆਪਣੀ ਪਾਰਟੀ ਬਣਾਈ ਹੈ ਤਾਂ ਉਸ ਨੂੰ ਆਪਣੀ ਪਾਰਟੀ ਬਣਾਉਣ ਦਾ ਪੂਰਾ ਅਧਿਕਾਰ ਹੈ। ਕਿਸਾਨਾਂ ਨੇ ਕਿਹਾ ਕਿ ਪੂਰੀ ਗੱਲ ਬੈਠਕ ਖਤਮ ਹੋਣ ਤੋਂ ਬਾਅਦ ਵੀ ਉਹ ਸਾਫ ਕਰਨਗੇ। ਉੱਥੇ ਹੀ ਦੂਜੇ ਪਾਸੇ ਕਿਸਾਨ ਯੂਨੀਅਨ (Farmers Union) ਦੇ ਆਗੂਆਂ ਨੇ ਮੰਨਿਆ ਕਿ ਅੰਦਰ ਮੱਤਭੇਦ ਹੋਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਹਨ ਮੱਤਭੇਦ ਹੁੰਦੇ ਰਹਿੰਦੇ ਹਨ ਪਰ ਜਦੋਂ ਉਹ ਬਾਹਰ ਆਉਣਗੇ ਤਾਂ ਇਕਮੱਤ ਹੋਣਗੇ।
ਕਿਸਾਨਾਂ ਵੱਲੋਂ ਵਿਰੋਧ ਹੋਣ ਸਬੰਧੀ ਉਨ੍ਹਾਂ ਨੂੰ ਸਵਾਲ ਪੁੱਛਿਆ ਗਿਆ ਤਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਅਸਲੀਅਤ ਔਰੰਗਜ਼ੇਬ ਅਤੇ ਜ਼ਕਰੀਆ ਖਾਨ ਨੂੰ ਨਹੀਂ ਭੁੱਲ ਸਕਦੇ ਤਾਂ ਭਾਜਪਾ ਨੂੰ ਕਿਵੇਂ ਭੁੱਲ ਸਕਦੇ ਹਾਂ।