ਲੁਧਿਆਣਾ:ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਬਾਅਦ ਪ੍ਰਦੂਸ਼ਣ ਕਾਫੀ ਵੱਡੇ ਪੱਧਰ 'ਤੇ ਫੈਲਿਆ ਹੋਇਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਨੇ ਭਵਿੱਖਬਾਣੀ ਕੀਤੀ ਹੈ ਕਿ 6-7 ਨਵੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਮੀਂਹ ਪੈ ਸਕਦਾ ਹੈ, ਜਿਸ ਨਾਲ ਧੁੰਆਂਖ ਤੋਂ ਲੋਕਾਂ ਨੂੰ ਛੁਟਕਾਰਾ ਮਿਲੇਗਾ ਅਤੇ ਨਾਲ ਹੀ ਪਾਰਾ ਵੀ ਹੋਰ ਹੇਠਾਂ ਚਲਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ.ਪ੍ਰਭਜੋਤ ਕੌਰ ਨੇ ਦੱਸਿਆ ਕਿ ਇੱਕ ਸਿਸਟਮ ਬਣ ਰਿਹਾ ਹੈ ਜੋ ਉੱਤਰ ਭਾਰਤ ਵਿੱਚ ਕਾਫੀ ਐਕਟਿਵ ਹੈ ਅਤੇ 6-7 ਨਵੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਮੀਂਹ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮੀਂਹ ਨਾਲ ਫਾਇਦਾ ਹੀ ਹੋਵੇਗਾ ਅਤੇ ਮੌਸਮ ਸਾਫ਼ ਹੋ ਜਾਵੇਗਾ।