ਪੰਜਾਬ

punjab

ETV Bharat / state

ਦੀਵਾਲੀ 'ਤੇ ਹੋ ਸਕਦੀ ਹੈ ਬਾਰਿਸ਼, ਵਧੇਗੀ ਠੰਢ - ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ

ਲੁਧਿਆਣਾ ਮੌਸਮ ਵਿਭਾਗ ਨੇ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੀਵਾਲੀ ਤੋਂ ਬਾਅਦ ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ ਪੈ ਸਕਦਾ ਹੈ ਅਤੇ ਠੰਢ ਵਧੇਗੀ।

meteorological department has appealed to the people to celebrate Green Diwali
ਮੌਸਮ ਵਿਭਾਗ ਨੇ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਕੀਤੀ ਅਪੀਲ

By

Published : Nov 12, 2020, 11:54 AM IST

ਲੁਧਿਆਣਾ: ਉੱਤਰ ਭਾਰਤ 'ਚ ਠੰਡ ਲਗਾਤਾਰ ਵਧਦੀ ਜਾ ਰਹੀ ਹੈ। ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ਦੇ ਵਿੱਚ ਪਾਰਾ ਕਾਫ਼ੀ ਹੇਠਾਂ ਡਿੱਗ ਰਿਹਾ ਹੈ। ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਰਾਤ ਅਤੇ ਦਿਨ ਦੇ ਮੌਸਮ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਕੀਤੀ ਅਪੀਲ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੀਤੇ ਸਾਲਾਂ ਨਾਲੋਂ ਇਸ ਸਾਲ ਠੰਢ ਦਾ ਆਗਾਜ਼ ਥੋੜ੍ਹਾ ਜਲਦੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 15-16 ਨਵੰਬਰ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਪਾਰਾ ਹੇਠਾਂ ਡਿੱਗ ਸਕਦਾ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਸਹਾਇਕ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਕਰਕੇ ਪ੍ਰਦੂਸ਼ਣ ਦੀ ਮਾਤਰਾ ਵੀ ਕਾਫ਼ੀ ਵੱਧ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਾਲ ਗ੍ਰੀਨ ਦੀਵਾਲੀ ਮਨਾਉਣ ਤਾਂ ਜੋ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਮੁਕਤ ਰੱਖਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਦੀਵਾਲੀ ਤੋਂ ਬਾਅਦ ਬਾਰਿਸ਼ ਦੀ ਸੰਭਾਵਨਾ ਹੈ ਅਤੇ ਆਉਂਦੇ ਦਿਨਾਂ 'ਚ ਪਾਰਾ ਹੋਰ ਹੇਠਾਂ ਡਿੱਗੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਕਣਕ ਬੀਜਣ ਦਾ ਇਹ ਸਮਾਂ ਢੁੱਕਵਾਂ ਹੈ ਬਾਰਿਸ਼ ਦੇ ਨਾਲ ਕਿਸਾਨਾਂ ਨੂੰ ਮਦਦ ਮਿਲੇਗੀ।

ABOUT THE AUTHOR

...view details