ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ, ਵਿਸ਼ੇਸ਼ ਟ੍ਰੇਨਾਂ ਵੀ ਚਲਾਈਆਂ ਗਈਆਂ ਹਨ ਪਰ ਮਜ਼ਦੂਰ ਇੰਨ੍ਹੀ ਵੱਡੀ ਤਦਾਦ 'ਚ ਹਨ ਕਿ ਉਨ੍ਹਾਂ ਨੂੰ ਭੇਜਣਾ ਇੱਕ ਵੱਡੀ ਚੁਣੌਤੀ ਹੈ। ਅਜਿਹੇ ਹੀ ਕੁੱਝ ਪ੍ਰਵਾਸੀ ਮਜ਼ਦੂਰ ਲੁਧਿਆਣਾ ਦੇ ਭਾਰਤ ਨਗਰ ਚੌਕ ਵਿੱਚ ਇਕੱਤਰ ਹੋਏ ਹਨ, ਜੋ ਝਾਰਖੰਡ ਜਾਣਾ ਚਾਹੁੰਦੇ ਹਨ। ਇਨ੍ਹਾਂ ਵਿੱਚੋਂ ਕੁੱਝ ਉਹ ਵੀ ਸ਼ਾਮਿਲ ਹਨ ਜੋ ਅੰਬਾਲਾ ਤੱਕ ਪਹੁੰਚ ਗਏ ਸਨ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਉੱਥੋਂ ਵਾਪਿਸ ਭੇਜ ਦਿੱਤਾ ਗਿਆ ਹੈ।
ਪ੍ਰਵਾਸੀ ਮਜ਼ਦੂਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਦੀ ਮਾਰ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਨੂੰ ਗੁਰੂ ਨਾਨਕ ਸਟੇਡੀਅਮ 'ਚ ਹਿਰਾਸਤ ਵਿੱਚ ਰੱਖਿਆ ਗਿਆ ਹੈ ਅਤੇ ਕੁੱਝ ਅਜਿਹੇ ਵੀ ਸ਼ਾਮਿਲ ਹਨ ਜੋ ਅੰਬਾਲਾ ਤੱਕ ਪੈਦਲ ਹੀ ਚਲੇ ਗਏ ਅਤੇ ਉੱਥੋਂ ਫਿਰ ਪੈਦਲ ਵਾਪਿਸ ਆਏ। ਉਨ੍ਹਾਂ ਦੱਸਿਆ ਕਿ 3 ਦਿਨ ਜਾਣ ਅਤੇ 3 ਦਿਨ ਵਾਪਿਸ ਪਰਤਣ ਲੱਗੇ।