ਲੁਧਿਆਣਾ:ਜ਼ਿਲ੍ਹੇ ਵਿਖੇ ਸਥਾਨਕ ਮੰਤਰੀ ਇੰਦਰਬੀਰ ਨਿੱਝਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਸਥਾਨਕ ਮੰਤਰੀ ਨਿੱਝਰ ਨੇ ਜਿੱਥੇ ਲੁਧਿਆਣਾ ਵਿੱਚ ਕੂੜਾ ਖਤਮ ਕਰਨ ਲਈ ਪ੍ਰੋਜੈਕਟ ਦਾ ਉਦਘਾਟਨ ਕੀਤਾ ਉਥੇ ਹੀ ਲੁਧਿਆਣਾ ਦੇ ਪੱਛਮੀ ਹਲਕੇ ਵਿੱਚ 2, ਕਰੋੜ 17 ਲੱਖ ਦੇ ਲਾਗਤ ਨਾਲ ਬਿਉਟੀਸਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਸ਼ਹਿਰ ਨੂੰ ਸੁੰਦਰ ਬਣਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼:ਇਸ ਦੌਰਾਨ ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ਸੁੰਦਰ ਬਣਾਉਣ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਇੰਦਰਵੀਰ ਨਿੱਜ਼ਰ ਨੇ ਕਿਹਾ ਸ਼ਹਿਰ ਨੂੰ ਸੁੰਦਰ ਅਤੇ ਹਰਾ-ਭਰਾ ਬਣਾਉਣ ਦੇ ਲਈ ਤਕਰੀਬਨ ਦੋ ਕਰੋੜ 17 ਲੱਖ ਦੀ ਲਾਗਤ ਨਾਲ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਠੀਕ ਹੈ ਪਰ ਹੋਰ ਠੀਕ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।