ਲੁਧਿਆਣਾ :ਪੰਜਾਬ ਵਿਚ ਨਿੱਤ ਦਿਨ ਗੁੰਡਾਗਰਦੀ ਦੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀਆਂ ਵਾਰਦਾਤਾਂ ਕੀਤੇ ਨਾ ਕੀਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਉੱਤੇ ਵੀ ਸਵਾਲ ਚੁੱਕਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਦੇ ਦੁੱਗਰੀ ਤੋਂ ਸਾਹਮਣੇ ਆਇਆ ਹੈ ਜਿੱਥੇ ਦੇਰ ਰਾਤ ਗੋਲੀ ਚੱਲਣ ਦੀ ਘਟਨਾ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਹਾਲਾਂਕਿ ਇਸ ਫਾਇਰਿੰਗ ਵਿੱਚ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ ਪਰ ਲੋਕਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿਤੀ ਹੈ। ਜਾਣਕਾਰੀ ਅਨੁਸਾਰ ਇੱਕ ਡੇਅਰੀ ਮਾਲਕ 'ਤੇ ਰੰਜ਼ਿਸ਼ਨ ਫਾਇਰਿੰਗ ਕੀਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਇੱਕ ਗੋਲੀ ਦਾ ਖੋਲ ਬਰਾਮਦ ਕੀਤਾ ਹੈ।
ਪੁਰਾਣੀ ਰੰਜਿਸ਼ ਦੇ ਚੱਲਦਿਆਂ ਲੁਧਿਆਣਾ ਵਿੱਚ ਬਦਮਾਸ਼ਾਂ ਨੇ ਦੁਕਾਨਦਾਰ 'ਤੇ ਕੀਤਾ ਹਮਲਾ, ਭੰਨਤੋੜ ਦੀਆਂ ਤਸਵੀਰਾਂ ਆਈਆਂ ਸਾਹਮਣੇ - ਬਦਮਾਸ਼ਾਂ ਨੇ ਦੁਕਾਨਦਾਰ ਤੇ ਕੀਤਾ ਹਮਲਾ
Ludhiana Crime News : ਲੁਧਿਆਣਾ ਦੇ ਦੁੱਗਰੀ 'ਚ ਦੇਰ ਰਾਤ ਕੁਝ ਨੌਜਵਾਨਾਂ ਨੇ ਡੇਅਰੀ ਅਤੇ ਮਠਿਆਈ ਦੀ ਦੁਕਾਨ ‘ਤੇ ਹਮਲਾ ਕਰ ਦਿੱਤਾ। ਸ਼ਰਾਰਤੀ ਅਨਸਰਾਂ ਨੇ ਦੁਕਾਨ ਦੀ ਭੰਨਤੋੜ ਕੀਤੀ। ਜਦੋਂ ਦੁਕਾਨ ਮਾਲਕ ਨੇ ਇਸ ਦਾ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।
![ਪੁਰਾਣੀ ਰੰਜਿਸ਼ ਦੇ ਚੱਲਦਿਆਂ ਲੁਧਿਆਣਾ ਵਿੱਚ ਬਦਮਾਸ਼ਾਂ ਨੇ ਦੁਕਾਨਦਾਰ 'ਤੇ ਕੀਤਾ ਹਮਲਾ, ਭੰਨਤੋੜ ਦੀਆਂ ਤਸਵੀਰਾਂ ਆਈਆਂ ਸਾਹਮਣੇ Miscreants attacked the dairy owner In Ludhiana, cctv pictures of the beating](https://etvbharatimages.akamaized.net/etvbharat/prod-images/10-12-2023/1200-675-20231388-685-20231388-1702207906372.jpg)
Published : Dec 10, 2023, 5:12 PM IST
ਡੇਅਰੀ ਉੱਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ:ਮਾਮਲੇ ਦੀ ਸੀਸੀਟੀਵੀ ਤਸਵੀਰ ਵੀ ਸਾਹਮਣੇ ਆਈ ਹੈ ਜਿਥੇ ਦੁੱਗਰੀ ਫੇਜ਼-1 ਇਲਾਕੇ ਵਿੱਚ ਬੀਤੀ ਰਾਤ 9.30 ਵਜੇ ਦੇ ਕਰੀਬ ਡੇਅਰੀ ਉੱਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਹਨਾਂ ਬਦਮਾਸ਼ਾਂ ਨੇ ਦੁਕਾਨ ਦੀ ਭੰਨਤੋੜ ਕੀਤੀ। ਜਦੋਂ ਦੁਕਾਨ ਮਾਲਕ ਨੇ ਇਸ ਦਾ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਦੁਕਾਨਦਾਰ ਜ਼ਖ਼ਮੀ ਹੋ ਗਿਆ ਹੈ। ਇਹ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋਏ ਅਤੇ ਪੁਲਿਸ ਨੂੰ ਸੂਚਿਤ ਕੀਤਾ ਪਰ ਪੁਲਿਸ ਦੇ ਆਉਣ ਤੱਕ ਮੁਲਜ਼ਮ ਫਰਾਰ ਹੋ ਚੁਕੇ ਸਨ।
- ਮਾਨਸਾ 'ਚ ਪਲਟੀ ਫੁੱਲਾਂ ਨਾਲ ਸੱਜੀ ਲਾੜਾ-ਲਾੜੀ ਦੀ ਕਾਰ, ਜੋੜੇ ਸਣੇ 5 ਲੋਕ ਗੰਭੀਰ ਜ਼ਖਮੀ
- ਅੰਮ੍ਰਿਤਸਰ ਪੁਲਿਸ ਨੇ ਸੁਲਝਾਇਆ ਵਾਹਨ ਲੁੱਟ ਦਾ ਮਾਮਲਾ, 48 ਘੰਟਿਆਂ 'ਚ ਕਾਬੂ ਕੀਤੇ 4 ਲੁਟੇਰੇ
- ਕੈਨੇਡਾ ਸਰਕਾਰ ਨੇ 23 ਸਾਲ ਬਾਅਦ ਦੁੱਗਣੀ ਕੀਤੀ ਫੀਸ, ਪੜ੍ਹਾਈ ਕਰਨ ਜਾ ਰਹੇ ਭਾਰਤੀ ਵਿਦਿਆਰਥੀਆਂ 'ਤੇ ਪਵੇਗਾ ਲੱਖਾਂ ਦਾ ਵਾਧੂ ਬੋਝ, ਜਾਣੋ ਕਿਵੇਂ ਬੱਚਣਾ ?
ਹਮਲਾਵਰਾਂ ਦੀ ਅਜੇ ਤੱਕ ਪਛਾਣ ਨਹੀਂ ਹੋਈ: ਉਥੇ ਹੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਿਸੇ ਆਪਸੀ ਰੰਜਿਸ਼ ਕਰਕੇ ਦੋ ਧਿਰਾਂ ਦੇ ਵਿਚਕਾਰ ਝਗੜਾ ਹੋਇਆ ਹੈ ਉਹ ਹਾਲੇ ਮੌਕੇ 'ਤੇ ਪਹੁੰਚੇ ਹਨ, ਉਹਨਾਂ ਕਿਹਾ ਕਿ ਮੌਕੇ ਤੋਂ ਇੱਕ ਖੋਲ ਵੀ ਬਰਾਮਦ ਹੋਇਆ ਹੈ ਜਿਸ ਤੋਂ ਜ਼ਹਿਰ ਹੈ ਕਿ ਫਾਇਰਿੰਗ ਵੀ ਲੜਾਈ ਦੇ ਦੌਰਾਨ ਕੀਤੀ ਗਈ ਹੈ। ਹਮਲਾਵਰਾਂ ਦੀ ਅਜੇ ਤੱਕ ਪਛਾਣ ਨਹੀਂ ਹੋਈ ਪਰ ਜਲਦ ਹੀ ਸੀਸੀਟੀਵੀ ਤਸਵੀਰਾਂ ਦੇ ਅਧਾਰ 'ਤੇ ਇਹਨਾਂ ਨੂੰ ਕਾਬੂ ਕੀਤਾ ਜਾਵੇਗਾ। ਜ਼ਖਮੀ ਵਿਅਕਤੀ ਦੇ ਬਿਆਨਾਂ ਦੇ ਅਧਾਰ ਉੱਤੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਾਨੂੰਨ ਨੂੰ ਹੱਥ ਵਿਚ ਲੈਣ ਵਾਲਾ ਕੋਈ ਵੀ ਹੋਵੇ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।