ਲੁਧਿਆਣਾ:ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਹਰ ਵਿਭਾਗ ਨੂੰ ਆਨਲਾਈਨ ਕੀਤਾ ਜਾਵੇਗਾ। ਪੰਜਾਬ ਦੇ ਵਿੱਚ ਸਭ ਤੋਂ ਜ਼ਿਆਦਾ ਮੁਸ਼ਕਲਾਂ ਲੋਕਾਂ ਨੂੰ ਟਰਾਂਸਪੋਰਟ ਵਿਭਾਗ ਦੇ ਵਿੱਚ ਕੰਮ ਕਰਵਾਉਣ ਲਈ ਆਉਂਦੀਆਂ ਨੇ ਅਤੇ ਇਸੇ ਵਿਭਾਗ ਦੇ(MLA Gurpreet Gogi is upset with the officers) ਵਿੱਚ ਸਭ ਤੋਂ ਜ਼ਿਆਦਾ ਏਜੰਟਾਂ ਦਾ ਬੋਲਬਾਲਾ ਹੈ। ਇਸ ਨੂੰ ਲੈ ਕੇ ਬੀਤੇ ਦਿਨੀਂ ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਡਰਾਈਵਿੰਗ ਟੈਸਟ ਸੈਂਟਰ ਉੱਤੇ ਛਾਪੇਮਾਰੀ ਕੀਤੀ ਗਈ।
ਇਸ ਦੌਰਾਨ ਕਈ ਏਜੰਟਾਂ ਅਤੇ ਪੈਸੇ ਲੈ ਕੇ ਕੰਮ ਕਰਵਾਉਣ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ (Action against agents and moneylenders) ਸੀ ਪਰ ਇਸ ਤੋਂ ਬਾਅਦ ਡਰਾਈਵਿੰਗ ਟੈਸਟ ਸੈਂਟਰ ਦੇ ਵਿਚ ਕੰਮ ਕਰਨ ਵਾਲਿਆਂ ਨੇ ਹੜਤਾਲ ਕਰ ਦਿੱਤੀ ਅਤੇ ਸੈਂਟਰ ਉੱਤੇ ਤਾਲਾ ਜੜ ਦਿੱਤਾ ਹੈ। ਜਿਸ ਕਰਕੇ ਲੋਕ ਖੱਜਲ ਖੁਆਰ ਹੋ ਰਹੇ ਨੇ ਲੋਕਾਂ ਨੇ ਕਿਹਾ ਕਿ ਸਰਕਾਰ ਕੋਈ ਵੀ ਹੋਵੇ ਪਰ ਆਮ ਲੋਕਾਂ ਦੀ ਲੁੱਟ ਖਸੁੱਟ ਕੀ ਹੁੰਦੀ ਹੈ ਜਦੋਂ ਕਿ ਸਰਕਾਰ ਸਾਨੂੰ ਆਉਣ ਲਈ ਸੁਵਿਧਾਵਾਂ ਦੇਣ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ।
ਵਾਅਦੇ ਨਹੀਂ ਹੋਏ ਪੂਰੇ ?:ਇਕ ਪਾਸੇ ਜਿੱਥੇ ਆਮ ਲੋਕਾਂ ਨੇ ਕਿਹਾ ਹੈ ਉੱਥੇ ਹੀ ਵਿਰੋਧੀ ਪਾਰਟੀਆਂ ਦੇ ਲੋਕ ਵੀ ਕਹਿ ਰਹੇ ਨੇ ਕੇ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਹੀਂ ਹੋਏ ਨੇ ਕਾਂਗਰਸ ਦੇ ਬੁਲਾਰੇ ਕੁਲਦੀਪ ਵੈਦ ਨੇ ਕਿਹਾ ਕਿ ਨਾ ਹੀ ਮਹਿਲਾਵਾਂ ਨੂੰ ਹਜ਼ਾਰ ਰੁਪਿਆ ਮਿਲਿਆ ਅਤੇ ਨਾ ਹੀ ਲੋਕਾਂ ਨੂੰ ਸੁਵਿਧਾਵਾਂ ਮਿਲ ਰਹੀ ਹੈ ਹਾਲਾ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ ਮਹੀਨੇ ਵਿੱਚ ਪੋਰਟਲ (The launch of the portal in the month of July) ਦੀ ਸ਼ੁਰੂਆਤ ਕੀਤੀ ਸੀ। ਅਤੇ ਦਾਅਵਾ ਕੀਤਾ ਸੀ ਕਿ ਇਸ ਰਾਹੀਂ ਲੋਕ ਘਰ ਬੈਠੇ ਹੀ ਡਰਾਈਵਿੰਗ ਲਾਇਸੰਸ ਬਣਾ ਸਕਣਗੇ ਪਰ ਇਸ ਦੇ ਬਾਵਜੂਦ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਆਮ ਆਦਮੀ ਪਾਰਟੀ ਦੇ ਵਿਧਾਇਕ ਖੁਦ ਇਨ੍ਹਾਂ ਕੇਂਦਰਾਂ ਦੇ ਵਿੱਚ ਭਰਿਸ਼ਟਾਚਾਰ ਦਾ ਬੋਲਬਾਲਾ ਹੋਣ ਦੀ ਗੱਲ ਕਬੂਲ ਰਹੇ ਨੇ।
ਆਨਲਾਈਨ ਪੋਰਟਲ ਦੇ ਵਿੱਚ ਸੁਵਿਧਾ ਦਿੱਤੀ ਗਈ ਸੀ ਕੇ ਬਿਨੈਕਾਰ ਆਪਣੇ ਅਧਾਰ ਕਾਰਡ ਦੀ ਕਾਪੀ ਦੇ ਕੇ ਲਰਨਿੰਗ ਲਾਇਸੈਂਸ ਲਈ ਆਨਲਾਈਨ ਹੀ ਐਪਲੀਕੇਸ਼ਨ (Online application for learning license) ਦੇ ਸਕਦਾ ਹੈ ਅਤੇ ਉਸ ਦਾ ਔਨਲਾਈਨ ਹੀ ਟੈਸਟ ਹੋ ਜਾਵੇਗਾ ਅਤੇ ਉਹ ਆਪਣਾ ਲਰਨਿੰਗ ਲਾਇਸੰਸ ਡਾਊਨਲੋਡ ਕਰ ਸਕੇਗਾ ਪਰ ਅਜਿਹਾ ਨਹੀਂ ਹੋ ਪਾ ਰਿਹਾ ਹੈ।
ਆਪ ਐਮ ਐਲ ਏ ਦੇ ਇਲਜ਼ਾਮ:ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ (Gurpreet Gogi MLA from Ludhiana West) ਵੱਲੋਂ ਬੀਤੇ ਦਿਨੀਂ ਲੁਧਿਆਣਾ ਦੇ ਡਰਾਈਵਿੰਗ ਟੈਸਟ ਸੈਂਟਰ ਵਿਚ ਜਾ ਕੇ ਅਜਿਹੇ ਭ੍ਰਿਸ਼ਟਾਚਾਰੀ ਮੁਲਾਜ਼ਮਾਂ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ ਸੀ ਜੋ ਲੋਕਾਂ ਨੂੰ ਟੈਸਟ ਨਾ ਦੇਣ ਦੀ ਐਵਜ਼ ਦੇ ਵਿੱਚ ਮੋਟੀ ਰਕਮ ਵਸੂਲ ਕੇ ਉਨ੍ਹਾਂ ਨੂੰ ਲਾਇਸੰਸ ਮੁਹਈਆ ਕਰਵਾ ਰਹੇ ਸਨ।