ਪੰਜਾਬ

punjab

ਬਹੁਮਤ ਦੀ ਦੁਰਵਰਤੋਂ ਕਰ ਰਹੀ ਮੋਦੀ ਸਰਕਾਰ: ਰਵਨੀਤ ਬਿੱਟੂ

ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵੱਲੋਂ ਮੋਦੀ ਸਰਕਾਰ 'ਤੇ ਜਲਦਬਾਜ਼ੀ 'ਚ ਬਿਲ ਪਾਸ ਕਰਨ ਦੇ ਇਲਜ਼ਾਮ ਲਗਾਏ। ਉਨ੍ਹਾਂ ਮੋਦੀ ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਕਿ ਭਾਜਪਾ ਕੋਲ ਲੋਕ ਸਭਾ ਵਿੱਚ ਬਹੁਮਤ ਹੋਣ ਕਾਰਨ ਉਹ ਇਸ ਦੀ ਦੁਰਵਰਤੋਂ ਕਰ ਰਹੀ ਹੈ।

By

Published : Aug 3, 2019, 5:56 PM IST

Published : Aug 3, 2019, 5:56 PM IST

ਫ਼ੋਟੋ

ਲੁਧਿਆਣਾ: ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ 'ਚ ਉਨ੍ਹਾਂ ਵੱਲੋਂ ਚੁੱਕੇ ਮੁੱਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਮੋਦੀ ਸਰਕਾਰ 'ਤੇ ਜਲਦਬਾਜ਼ੀ 'ਚ ਬਿਲ ਪਾਸ ਕਰਨ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਰਕਾਰ ਆਪਣੀ ਮਨਮਰਜ਼ੀ ਨਾਲ ਹਰ ਬਿਲ 'ਤੇ ਬਿਨਾ ਸੋਚ ਵਿਚਾਰ ਕੀਤਿਆਂ ਮੋਹਰ ਲਾ ਰਹੀ ਹੈ।

ਵੀਡੀਓ

ਰਵਨੀਤ ਬਿੱਟੂ ਨੇ ਕਿਹਾ ਕਿ ਮੋਦੀ ਸਰਕਾਰ ਦੇ ਕੋਲ ਲੋਕ ਸਭਾ ਦੇ ਵਿੱਚ ਬਹੁਮਤ ਹੋਣ ਕਾਰਨ ਉਹ ਇਸ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਸਾਂਸਦਾਂ ਨੂੰ ਬਿਲਾਂ 'ਤੇ ਰਿਸਰਚ ਕਰਨ ਜਾਂ ਵਿਚਾਰ ਕਰਨ ਤੱਕ ਦਾ ਸਮਾਂ ਨਹੀਂ ਦਿੱਤਾ ਜਾਂਦਾ। ਉਨ੍ਹਾਂ ਦੱਸਿਆ ਕਿ ਤਿੰਨ ਤਲਾਕ ਵਰਗਾ ਅਹਿਮ ਬਿਲ ਮੋਦੀ ਸਰਕਾਰ ਨੇ ਪਾਸ ਕੀਤਾ ਹੈ ਪਰ ਇਸ ਦੀ ਸਜ਼ਾ ਦੀ ਮਿਆਦ 'ਚੇ ਮੁੜ ਵਿਚਾਰ ਕਰਨ ਦੀ ਲੋੜ ਹੈ। ਟ

ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਨੂੰ ਕੌਮੀ ਸਦਭਾਵਨਾ ਦਿਵਸ ਐਲਾਨ ਕਰ ਦੇਣਾ ਚਾਹੀਦਾ ਹੈ। ਲੁਧਿਆਣਾ ਦੇ ਵਿੱਚ ਬੀਤੇ ਦਿਨ ਹੋਈ ਜਲ ਥਲ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਇੱਕ ਗੰਭੀਰ ਵਿਸ਼ਾ ਹੈ ਅਤੇ ਜਲਦ ਤੋਂ ਜਲਦ ਇਸ ਦਾ ਹੱਲ ਕੱਢਣ ਲਈ ਉਨ੍ਹਾਂ ਲੁਧਿਆਣਾ ਦੇ ਮੇਅਰ ਅਤੇ ਨਗਰ ਨਿਗਮ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਕਰਨਾਟਕ ਦੇ ਮੁੱਦੇ 'ਤੇ ਰਵਨੀਤ ਬਿੱਟੂ ਨੇ ਕਿਹਾ ਕਿ ਜੋ ਸਰਕਾਰਾਂ ਜੋੜ-ਤੋੜ ਦੀ ਰਾਜਨੀਤੀ ਕਰਦੀਆਂ ਹਨ ਅਤੇ ਜੋ ਵਿਧਾਇਕ ਦਲ ਬਦਲਦੇ ਹਨ ਉਨ੍ਹਾਂ ਲਈ ਸਖ਼ਤ ਕਾਨੂੰਨ ਹੋਣਾ ਚਾਹੀਦਾ ਹੈ ਕਿਉਂਕਿ ਉਹ ਪਾਰਟੀ ਦੇ ਨਾਲ-ਨਾਲ ਲੋਕਾਂ ਨਾਲ ਵੀ ਧੋਖਾ ਕਰਦੇ ਹਨ।

ABOUT THE AUTHOR

...view details