ਪੰਜਾਬ

punjab

By

Published : Jun 23, 2020, 11:41 AM IST

ETV Bharat / state

ਲੁਧਿਆਣਾ ਦੇ ਕੰਟੇਨਮੈਂਟ ਜ਼ੋਨਾਂ 'ਚ ਡਰੋਨ ਨਾਲ ਰੱਖੀ ਜਾ ਰਹੀ ਨਜ਼ਰ

ਲੁਧਿਆਣਾ ਦੇ ਕੰਟੇਨਮੈਂਟ ਜ਼ੋਨਾਂ ਦੇ ਵਿੱਚ ਡਰੋਨ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ। ਹੁਣ ਨਿਯਮ ਤੋੜਨ ਵਾਲਿਆਂ ਦੇ ਚਲਾਨ ਨਹੀਂ ਹੋਣਗੇ ਬਲਕਿ ਸਿੱਧਾ ਮੁਕੱਦਮਾ ਦਰਜ ਕੀਤਾ ਜਾਵੇਗਾ।

ਫ਼ੋਟੋ।
ਫ਼ੋਟੋ।

ਲੁਧਿਆਣਾ: ਸ਼ਹਿਰ ਵਿੱਚ ਬੀਤੇ ਦਿਨੀਂ ਕੋਰੋਨਾ ਵਾਇਰਸ ਦੇ ਚਾਰ ਦਰਜਨ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੀਨੀਅਰ ਅਫਸਰਾਂ ਨੇ ਸਖਤੀ ਵਧਾ ਦਿੱਤੀ ਹੈ। ਖ਼ੁਦ ਕੰਟੇਨਮੈਟ ਇਲਾਕਿਆਂ ਦਾ ਦੌਰਾ ਕਰਕੇ ਉਹ ਲੋਕਾਂ ਦੇ ਖਿਲਾਫ ਹੁਣ ਕਾਰਵਾਈ ਕਰ ਰਹੇ ਹਨ।

ਫ਼ੋਟੋ।

ਲੁਧਿਆਣਾ ਦੇ ਏਡੀਸੀਪੀ ਦੀਪਕ ਪਾਰਿਕ ਵੱਲੋਂ ਪ੍ਰੇਮ ਨਗਰ ਇਲਾਕੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਉੱਤੇ ਡਰੋਨ ਰਾਹੀਂ ਨਜ਼ਰ ਰੱਖੀ ਗਈ ਅਤੇ ਉਨ੍ਹਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾ ਰਹੀ ਹੈ।

ਫ਼ੋਟੋ।

ਦਰਅਸਲ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਕੰਟੇਨਮੈਂਟ ਇਲਾਕਿਆਂ ਦੇ ਵਿੱਚ ਕੋਰੋਨਾ ਦੇ ਕੇਸ ਵੱਧ ਰਹੇ ਹਨ ਜਿਸ ਕਰਕੇ ਪੁਲਿਸ ਵੱਲੋਂ ਇਹ ਸਖ਼ਤੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਵੇਖੋ ਵੀਡੀਓ

ਮੌਕੇ ਉੱਤੇ ਤੈਨਾਤ ਏਡੀਸੀਪੀ ਦੀਪਕ ਪਾਰਿਕ ਨੇ ਦੱਸਿਆ ਕਿ ਲੋਕਾਂ ਨੂੰ ਜਿੰਨਾ ਸਮਝਾਉਣਾ ਸੀ ਉਹ ਸਮਝਾ ਚੁੱਕੇ ਹਨ। ਪੁਲਿਸ ਵੱਲੋਂ ਜਾਗਰੂਕ ਵੀ ਕੀਤਾ ਜਾ ਚੁੱਕਾ ਹੈ ਪਰ ਇਸ ਦੇ ਬਾਵਜੂਦ ਲੋਕ ਸੁਧਰ ਨਹੀਂ ਰਹੇ ਜਿਸ ਕਰਕੇ ਉਨ੍ਹਾਂ ਨੂੰ ਸਖ਼ਤੀ ਕਰਨੀ ਪੈ ਰਹੀ ਹੈ।

ਫ਼ੋਟੋ।

ਉਨ੍ਹਾਂ ਕਿਹਾ ਕਿ ਕੰਟੇਨਮੈਂਟ ਇਲਾਕਿਆਂ ਦੇ ਵਿੱਚ ਜੋ ਤੰਗ ਗਲੀਆਂ ਨੇ ਉੱਥੇ ਡਰੋਨ ਰਾਹੀਂ ਨਜ਼ਰ ਰੱਖੀ ਜਾਵੇਗੀ। ਇਸ ਤੋਂ ਇਲਾਵਾ ਇਨ੍ਹਾਂ ਇਲਾਕਿਆਂ ਦੇ ਨਕਸ਼ੇ ਵੀ ਬਣਾ ਕੇ ਇਲਾਕਿਆਂ ਦੇ ਬਾਹਰ ਲਾ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦੁਵਿਧਾ ਨਾ ਰਹੇ। ਡਰੋਨ ਦੇ ਰਾਹੀਂ ਜੋ ਵੀ ਬਿਨਾਂ ਵਜ੍ਹਾ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਉੱਤੇ ਮੁਕੱਦਮਾ ਦਰਜ ਕੀਤਾ ਜਾਵੇਗਾ।

ABOUT THE AUTHOR

...view details