ਪੰਜਾਬ

punjab

ETV Bharat / state

ਨਾਜ਼ਾਇਜ ਮਾਈਨਿੰਗ ਨੂੰ ਲੈ ਕੇ ਐਮਪੀ ਰਵਨੀਤ ਬਿੱਟੂ ਨੇ ਅੱਧੀ ਰਾਤ ਕੀਤੀ ਛਾਪੇਮਾਰੀ - ਜਗਰਾਓ ਹਲਕੇ ਵਿੱਚ ਨਾਜਾਇਜ਼ ਮਾਈਨਿੰਗ

ਹਲਕਾ ਜਗਰਾਓ ਵਿਖੇ ਨਾਜ਼ਾਇਜ ਮਾਈਨਿੰਗ ਨੂੰ ਲੈ ਕੇ ਐਮਪੀ ਰਵਨੀਤ ਬਿੱਟੂ ਨੇ ਰਾਤ ਦੇ 2 ਵਜੇ ਛਾਪੇਮਾਰੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਕੋਲੋਂ ਇਸ ਸਬੰਧੀ ਜਾਂਚ ਦੀ ਮੰਗ ਕੀਤੀ।

MP Ravneet Bittu conducted a raid
ਐਮਪੀ ਰਵਨੀਤ ਬਿੱਟੂ ਨੇ ਅੱਧੀ ਰਾਤ ਕੀਤੀ ਛਾਪੇਮਾਰੀ

By

Published : Nov 8, 2022, 9:28 AM IST

Updated : Nov 8, 2022, 11:56 AM IST

ਲੁਧਿਆਣਾ: ਕਾਂਗਰਸ ਦੇ ਐਮਪੀ ਰਵਨੀਤ ਬਿੱਟੂ ਨੇ ਬੀਤੀ ਰਾਤ 2 ਵਜੇ ਜਗਰਾਓ ਹਲਕੇ ਵਿੱਚ ਨਾਜਾਇਜ਼ ਮਾਈਨਿੰਗ ਉੱਤੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਬਾਰੇ ਐਮਪੀ ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕੇ ਲੋਕਾਂ ਨੂੰ ਨਾਜਾਇਜ ਮਾਈਨਿੰਗ ਬਾਰੇ ਦੱਸਿਆ। ਇਸ ਦੌਰਾਨ ਸਰਕਾਰ ਅਤੇ ਪ੍ਰਸ਼ਾਸਨ ਉੱਤੇ ਸਵਾਲ ਚੁੱਕੇ।

ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦੇ ਹੋਏ ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਹੈਰਾਨੀ ਹੋਈ ਇਹ ਦੇਖ ਕਿ ਇੱਥੇ ਵੱਡੇ ਪੱਧਰ ਉੱਤੇ ਰੇਤ ਦੀ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਪਹਿਲਾਂ ਹੀ ਸ਼ੱਕ ਸੀ ਕਿ ਉਨ੍ਹਾਂ ਦੀਆਂ ਗੱਡੀਆਂ ਆ ਰਹੀਆਂ ਹਨ ਜਿਸ ਕਾਰਨ ਮਿੱਟੀ ਦੇ ਵੱਡੇ ਵੱਡੇ ਢੇਰ ਲਾ ਕੇ ਉਨ੍ਹਾਂ ਦਾ ਰਸਤਾ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਉਨ੍ਹਾਂ ਨੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇੱਕ ਵਾਰ ਇੱਥੇ ਜਰੂਰ ਆ ਕੇ ਵੇਖਣ ਕੀ ਇੱਥੇ ਕਿਸ ਤਰ੍ਹਾਂ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਨਾਲ ਹੀ ਇਹ ਨਾਜਾਇਜ਼ ਮਾਈਨਿੰਗ ਰਾਤ ਸਮੇਂ ਕੀਤੀ ਜਾ ਰਹੀ ਹੈ। ਇਸ ਦੇ ਪਿੱਛੇ ਕੌਣ ਕੌਣ ਹੈ ਇਸ ਬਾਰੇ ਵੀ ਪਤਾ ਲਗਾਇਆ ਜਾਵੇਗਾ।

ਐਮਪੀ ਬਿੱਟੂ ਨੇ ਕਿਹਾ ਕਿ ਉਹ ਇਸ ਸਬੰਧੀ ਪ੍ਰਸ਼ਾਸਨ ਨੂੰ ਪੱਤਰ ਲਿਖਣਗੇ। ਕਿਉਂਕਿ ਇਹ ਜਾਂਚ ਦਾ ਵਿਸ਼ਾ ਹੈ। ਪ੍ਰਸ਼ਾਸਨ ਨੂੰ ਇਸ ਸਬੰਧੀ ਸੁਚੇਤ ਰਹਿਣ ਦੀ ਲੋੜ ਹੈ।

ਇਹ ਵੀ ਪੜੋ:ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Last Updated : Nov 8, 2022, 11:56 AM IST

ABOUT THE AUTHOR

...view details