ਲੁਧਿਆਣਾ: ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਖ਼ਾਲਿਸਤਾਨ ਦੇ ਮੁੱਦੇ 'ਤੇ ਦਿੱਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਲਗਾਤਾਰ ਭੱਖਦੀ ਜਾ ਰਹੀ ਹੈ।
'ਜਥੇਦਾਰ ਵੱਲੋਂ ਖਾਲਿਸਤਾਨ 'ਤੇ ਦਿੱਤੇ ਗਏ ਬਿਆਨ 'ਤੇ ਮੋਦੀ ਸਰਕਾਰ ਦੇਵੇ ਜਵਾਬ' - MP ravneet bittu
ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਖ਼ਾਲਿਸਤਾਨ ਦੇ ਮੁੱਦੇ 'ਤੇ ਦਿੱਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਲਗਾਤਾਰ ਭੱਖਦੀ ਜਾ ਰਹੀ ਹੈ। ਇਸ ਨੂੰ ਲੈ ਕੇ ਸਾਂਸਦ ਰਵਨੀਤ ਬਿੱਟੂ ਨੇ ਕਾਫ਼ੀ ਨਿਸ਼ਾਨੇ ਸਾਧੇ।
ਲੁਧਿਆਣਾ ਤੋਂ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਨੇ ਜਥੇਦਾਰਾਂ ਤੇ ਐਸਜੀਪੀਸੀ ਪ੍ਰਧਾਨ ਸਣੇ ਅਕਾਲੀ ਦਲ 'ਤੇ ਸਵਾਲ ਖੜ੍ਹੇ ਕੀਤੇ ਤੇ ਕਿਹਾ ਕਿ ਇਸ ਮੁੱਦੇ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸੁਖਬੀਰ ਬਾਦਲ ਨੂੰ ਆਪਣਾ ਸਟੈਂਡ ਸਾਫ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬਿੱਟੂ ਨੇ ਕਿਹਾ ਕਿ ਐਸਜੀਪੀਸੀ ਦੇ ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਨਾਲ ਧੱਕੇਸ਼ਾਹੀ ਕਰ ਰਹੀ ਹੈ ਤੇ ਇਸ ਮੁੱਦੇ 'ਤੇ ਅਕਾਲੀ ਦਲ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਕਿਹੜੇ ਮੁੱਦਿਆਂ 'ਤੇ ਸਰਕਾਰ ਉਨ੍ਹਾਂ ਦਾ ਸਾਥ ਨਹੀਂ ਦੇ ਰਹੀਂ। ਇਸ ਦੇ ਨਾਲ ਹੀ ਬਿੱਟੂ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੀ ਬਿਆਨਬਾਜ਼ੀ ਜਥੇਦਾਰਾਂ ਵੱਲੋਂ ਕੀਤੀ ਜਾ ਰਹੀ ਹੈ।
ਸਾਂਸਦ ਰਵਨੀਤ ਬਿੱਟੂ ਨੇ ਕਿਹਾ ਕਿ ਇਹ ਇੱਕ ਬਹੁਤ ਸਤਿਕਾਰਯੋਗ ਅਹੁਦਾ ਹੈ ਪਰ ਬਾਦਲਾਂ ਵੱਲੋਂ ਥਾਪੇ ਗਏ ਜਥੇਦਾਰ ਇਸ ਦੀ ਮਰਿਆਦਾ ਭੰਗ ਕਰ ਰਹੇ ਹਨ। ਇਸ ਦੇ ਨਾਲ ਹੀ ਸਿਮਰਨਜੀਤ ਸਿੰਘ ਮਾਨ ਵਰਗੇ ਨੂੰ ਕੋਈ ਵੋਟਾਂ ਤੱਕ ਨਹੀਂ ਪਾਉਂਦਾ, ਪੰਜਾਬੀ ਪੰਜਾਬ ਦੀ ਭਲਾਈ ਚਾਹੁੰਦੇ ਹਨ, ਕਿਸੇ ਵੀ ਤਰ੍ਹਾਂ ਦੀ ਕੋਈ ਖਾਲਿਸਤਾਨ ਦੀ ਮੰਗ ਨਹੀਂ ਕੀਤੀ ਜਾ ਰਹੀ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਪੰਜਾਬ ਦਾ ਹਰ ਵਿਅਕਤੀ ਖ਼ਾਲਿਸਤਾਨ ਚਾਹੁੰਦਾ ਹੈ ਤਾਂ ਕੇਂਦਰੀ ਮੰਤਰੀ ਹਰਸਿਮਰਤ ਮੋਦੀ ਸਰਕਾਰ ਦੇ ਕੋਲ ਜਾ ਕੇ ਇਹ ਮਤਾ ਕਿਉਂ ਨਹੀਂ ਰੱਖਦੇ। ਐੱਮ ਪੀ ਰਵਨੀਤ ਬਿੱਟੂ ਨੇ ਜੰਮ ਕੇ ਅਕਾਲੀ ਦਲ 'ਤੇ ਸ਼ਬਦੀ ਨਿਸ਼ਾਨੇ ਵਿੰਨ੍ਹੇ ਤੇ ਕਿਹਾ ਕਿ ਹੁਣ ਮੋਦੀ ਸਰਕਾਰ ਨੂੰ ਇਸ 'ਤੇ ਕੁਝ ਦਾ ਫ਼ੈਸਲਾ ਲੈਣਾ ਚਾਹੀਦਾ ਹੈ।