ਸਬਜ਼ੀ ਮੰਡੀ 'ਚ ਹੋਏ ਕਤਲ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਹੱਲ - dailyupdate
ਲੁਧਿਆਣਾ: ਦਰੇਸੀ ਦੀ ਸਬਜ਼ੀ ਮੰਡੀ 'ਚ ਸਤਪਾਲ ਨਾਂਅ ਦੇ ਵਿਅਕਤੀ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
as
ਪੁਲਿਸ ਨੇ ਇਸ ਮਾਮਲੇ ਦੀ ਕਾਰਵਾਈ ਕਰਦੇ ਹੋਏ ਛੇਤੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਤੋਂ ਕਤਲ ਲਈ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।