ਲੁਧਿਆਣਾ: ਮਯੂਰ ਵਿਹਾਰ 'ਚ ਇੱਕ ਪ੍ਰਾਪਰਟੀ ਡੀਲਰ ਦੇ ਪਰਿਵਾਰ ਦੇ ਚਾਰ ਜੀਆਂ ਦੇ ਕਤਲ ਦੀ ਘਟਨਾ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਲੁਧਿਆਣਾ ਵਿੱਚ ਇੱਕੋ ਪਰਿਵਾਰ ਦੇ 4 ਜੀਆਂ ਦਾ ਕਤਲ - Murder of 4 persons
ਲੁਧਿਆਣਾ ਦੇ ਮਯੂਰ ਵਿਹਾਰ 'ਚ ਇੱਕ ਪ੍ਰਾਪਰਟੀ ਡੀਲਰ ਦੇ ਪਰਿਵਾਰ ਦੇ ਚਾਰ ਜੀਆਂ ਦੇ ਕਤਲ ਦੀ ਘਟਨਾ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਲੁਧਿਆਣਾ ਵਿੱਚ ਇੱਕੋ ਪਰਿਵਾਰ ਦੇ 4 ਜੀਆਂ ਦਾ ਕਤਲ
ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਪ੍ਰਾਪਰਟੀ ਡੀਲਰ ਰਾਜੀਵ ਦੇ ਕੁੜਮ ਨੇ ਆਪਣੀ ਲੜਕੀ ਨੂੰ ਫੋਨ ਕੀਤਾ ਪਰ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਫੋਨ ਨਹੀਂ ਚੁੱਕਿਆ, ਜਿਸ 'ਤੇ ਉਹ ਖ਼ੁਦ ਘਰ ਆ ਗਿਆ ਅਤੇ ਘਰ 'ਚ ਉਸ ਨੇ ਜਦੋਂ ਲਾਸ਼ਾਂ ਪਈਆਂ ਦੇਖੀਆਂ ਤਾਂ ਇਸ ਸਬੰਧੀ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ।
ਜਾਂਚ ਕਰ ਰਹੀ ਟੀਮ ਨੂੰ ਮੌਕੇ ਤੋਂ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ। ਫ਼ਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Last Updated : Nov 24, 2020, 3:07 PM IST