ਪੰਜਾਬ

punjab

ETV Bharat / state

ਲੁਧਿਆਣਾ ਦੇ ਪਿੰਡ ਸੇਹ 'ਚ ਨੌਜਵਾਨ ਦਾ ਅੰਨੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ

ਲੁਧਿਆਣਾ ਦੇ ਪਿੰਡ ਸੇਹ ਵਿੱਚ ਇੱਕ ਨੌਜਵਾਨ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਅੰਨੇਵਾਹ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਸੋਨੂੰ (38) ਵਜੋਂ ਹੋਈ ਹੈ।

ਲੁਧਿਆਣਾ ਦੇ ਪਿੰਡ ਸੇਹ 'ਚ ਨੌਜਵਾਨ ਦਾ ਅੰਨੇਵਾਹ ਗੋਲੀਆਂ ਮਾਰ ਕੇ ਕਤਲ
ਲੁਧਿਆਣਾ ਦੇ ਪਿੰਡ ਸੇਹ 'ਚ ਨੌਜਵਾਨ ਦਾ ਅੰਨੇਵਾਹ ਗੋਲੀਆਂ ਮਾਰ ਕੇ ਕਤਲ

By

Published : Aug 12, 2020, 4:51 AM IST

ਲੁਧਿਆਣਾ: ਹਲਕਾ ਸਮਰਾਲਾ ਦੇ ਪਿੰਡ ਸੇਹ ਦਾ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਪਿੰਡ ਦੇ ਮੌਜੂਦਾ ਅਕਾਲੀ ਸਰਪੰਚ ਦੇ ਪੁੱਤਰ ਰਵਿੰਦਰ ਸਿੰਘ ਸੋਨੂੰ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਰਵਿੰਦਰ ਸਿੰਘ ਸੋਨੂੰ (38) ਅਕਾਲੀ ਪਾਰਟੀ ਦੀ ਯੂਥ ਵਿੰਗ ਸਮਰਾਲਾ ਦਿਹਾਤੀ ਦਾ ਚੇਅਰਮੈਨ ਸੀ।

ਲੁਧਿਆਣਾ ਦੇ ਪਿੰਡ ਸੇਹ 'ਚ ਨੌਜਵਾਨ ਦਾ ਅੰਨੇਵਾਹ ਗੋਲੀਆਂ ਮਾਰ ਕੇ ਕਤਲ

ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਮੰਗਲਵਾਰ ਸਵੇਰੇ 10 ਵਜੇ ਦੇ ਕਰੀਬ ਪਿੰਡ ਦੇ ਇੱਕ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਸੀ। ਉਸ ਸਮੇਂ ਦੌਰਾਨ ਸਵਿੱਫਟ ਗੱਡੀ ਵਿੱਚ 5-6 ਵਿਅਕਤੀ ਆਏ ਅਤੇ ਰਵਿੰਦਰ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਗੋਲੀਆਂ ਲੱਗਣ ਕਾਰਨ ਰਵਿੰਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸ ਦੇਈਏ ਤਕਰੀਬਨ ਇੱਕ ਸਾਲ ਪਹਿਲਾਂ ਪਿੰਡ ਵਿੱਚ ਰਵਿੰਦਰ ਦੇ ਛੋਟੇ ਭਰਾ ਦੀ ਵੀ ਹੱਤਿਆ ਕਰ ਦਿੱਤੀ ਗਈ ਸੀ।

ਦੱਸ ਦੇਈਏ ਕਿ ਪਿੰਡ ਸੇਹ ਵਿੱਚ ਪੰਚਾਇਤੀ ਚੋਣਾਂ ਵਿੱਚ ਰਵਿੰਦਰ ਦੀ ਮਾਂ ਰਣਜੀਤ ਕੌਰ ਦੀ ਜਿੱਤ ਤੋਂ ਬਾਅਦ ਸ਼ੁਰੂ ਹੋਈ ਰਾਜਨੀਤਿਕ ਲੜਾਈ ਨੇ ਦੋਵਾਂ ਭਰਾਵਾਂ ਨੂੰ ਮਾਰ ਦਿੱਤਾ ਹੈ। ਇਸ ਸਮੇਂ ਮੌਕੇ 'ਤੇ ਪਹੁੰਚੇ ਅਕਾਲੀ ਨੇਤਾ ਜਗਜੀਵਨ ਸਿੰਘ ਖੀਰਨੀਆ ਨੇ ਇਸ ਨੂੰ ਰਾਜ ਸਰਕਾਰ ਦੀ ਰਾਜਨੀਤਿਕ ਅਸਫਲਤਾ ਕਰਾਰ ਦਿੰਦੇ ਹੋਏ ਕਿਹਾ ਕਿ ਮ੍ਰਿਤਕ ਦੇ ਭਰਾ ਦੀ ਵੀ ਪਿੰਡ ਵਿੱਚ ਹੱਤਿਆ ਕਰ ਦਿੱਤੀ ਗਈ ਸੀ, ਜੇ ਉਸ ਦੇ ਕਾਤਲ ਨੂੰ ਸਹੀ ਸਜ਼ਾ ਦਿੱਤੀ ਜਾਂਦੀ, ਤਾਂ ਇਸ ਦਿਨ ਜੋ ਇੱਥੇ ਕਤਲ ਹੋਇਆ ਹੈ ਉਹ ਨਹੀਂ ਹੋਣਾ ਸੀ।

ਘਟਨਾ ਤੋਂ ਬਾਅਦ ਪਿੰਡ ਵਿੱਚ ਮਾਹੌਲ ਕਾਫ਼ੀ ਤਣਾਅ ਪੂਰਨ ਬਣਿਆ ਹੋਇਆ ਹੈ। ਪੁਲਿਸ ਜ਼ਿਲ੍ਹਾ ਖੰਨਾ ਦੇ ਐਸਐਸਪੀ ਖੰਨਾ ਹਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਸੀਨੀਅਰ ਅਧਿਕਾਰੀ ਘਟਨਾ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਪਹੁੰਚੇ। ਇਸ ਮੌਕੇ ਐਸਐਸਪੀ ਨੇ ਮਾਮਲੇ ਦੀ ਜਾਂਚ ਕਰ ਕਾਰਵਾਈ ਕਰਨ ਦੀ ਗੱਲ ਆਖੀ ਹੈ ਅਤੇ ਮੁਕੱਦਮਾ ਦਰਜ ਕੀਤਾ ਗਿਆ ਹੈ ਜਲਦੀ ਹੀ ਦੋਸ਼ੀ ਫੜਨ ਦੀ ਗੱਲ ਆਖੀ।

ABOUT THE AUTHOR

...view details