ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲਲਤੋਂ ਵਿੱਚ 41 ਸਾਲ ਦੇ ਐੱਨਆਰਆਈ ਬਰਿੰਦਰ ਸਿੰਘ ਬਿੰਦਾਦਾ ਤੇਜ਼ਧਾਰ ਹਥਿਆਰਾਂ ਨਾਲ ਬੀਤੀ ਰਾਤ ਕਤਲ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਬਾਈਕ ਸਵਾਰਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕ ਦੀ ਸ਼ਨਾਖਤ ਬਰਿੰਦਰ ਸਿੰਘ ਬਿੰਦਾ ਵਜੋਂ ਹੋਈ ਹੈ। ਵਾਰਦਾਤ ਉਦੋਂ ਹੋਈ ਜਦੋਂ ਉਹ ਆਪਣੇ ਫਾਰਮ ਹਾਊਸ ਤੋਂ ਵਾਪਿਸ ਘਰ ਜਾ ਰਿਹਾ ਸੀ। 2 ਮੋਟਰਸਾਇਕਲ ਸਵਾਰਾਂ ਵੱਲੋਂ ਉਸ ਨਾਲ ਗਾਲੀ-ਗਲੋਚ ਕੀਤੀ ਗਈ, ਜਿਸ ਤੋਂ ਬਾਅਦ ਦੋਵਾਂ ਨੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।
ਬਾਈਕ ਸਵਾਰਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ: ਏਡੀਸੀਪੀ ਸੁਹੇਲ ਮੀਰ ਨੇ ਕਿਹਾ ਕਿ ਉਹ ਮੌਕੇ ਉੱਤੇ ਪਹੁੰਚੇ ਨੇ ਅਤੇ ਫੋਰੇਂਸਿਕ ਟੀਮਾਂ ਨੂੰ ਮੌਕੇ ਉੱਤੇ ਬੁਲਾਇਆ ਗਿਆ ਹੈ। ਇਸ ਮਾਮਲੇ ਸਬੰਧੀ ਹਰ ਪਹਿਲੂ ਤੋਂ ਡੁੰਘਾਈ ਨਾਲ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਵੀ ਮਦਦ ਲਈ ਜਾ ਰਹੀ ਹੈ। ਦੋ ਬਾਈਕ ਸਵਾਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਬਰਿੰਦਰ ਸਿੰਘ ਬਿੰਦਾ ਉੱਤੇ ਵੀ ਪਹਿਲਾਂ ਪ੍ਰਾਪਰਟੀ ਦੇ ਕੇਸ ਚੱਲ ਰਹੇ ਨੇ। ਫਿਲਹਾਲ ਵੱਖ-ਵੱਖ ਪਹਿਲੂਆਂ ਤੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਲੁਧਿਆਣਾ ਦੇ ਪਿੰਡ ਲਲਤੋਂ 'ਚ ਐੱਨਆਰਆਈ ਦਾ ਕਤਲ, ਤਿੰਨ ਮਹੀਨੇ ਪਹਿਲਾਂ ਹੀ ਆਇਆ ਸੀ ਪੰਜਾਬ - ਲੁਧਿਆਣਾ ਪੁਲਿਸ
ਲੁਧਿਆਣਾ ਦੇ ਪਿੰਡ ਲਲਤੋਂ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੈਨੇਡਾ ਤੋਂ ਆਪਣੇ ਜੱਦੀ ਪਿੰਡ ਲਲਤੋਂ ਪਹੁੰਚੇ ਐੱਨਆਰਆਈ ਬਰਿੰਦਰ ਸਿੰਘ ਬਿੰਦਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਰਾਣੀ ਰੰਜਿਸ਼ ਦਾ ਹੋ ਸਕਦਾ ਹੈ ਮਾਮਲਾ:ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਵੀ ਹੋ ਸਕਦਾ ਹੈ। ਪੁਲਿਸ ਮੁਤਾਬਿਕ ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਪੁਰਾਣੀ ਰੰਜਿਸ਼ ਨਾਲ ਵੇਖ ਕੇ ਵੀ ਕਰ ਰਹੀ ਹੈ। ਪੁਲਿਸ ਨੇ ਦੱਸਿਆ ਕੇ ਅਸੀਂ ਹਰ ਪੱਖ ਤੋਂ ਜਾਂਚ ਕਰ ਰਹੇ ਹਾਂ ਅਤੇ ਬਹੁਤ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਦੇ ਪਿੱਛੇ ਡੱਕਿਆ ਜਾਵੇਗਾ। ਦੱਸ ਦਈਏ ਸੂਬੇ ਦੀ ਕਾਨੂੰਨ ਵਿਵਸਥਾ ਲਗਾਤਾਰ ਅਜਿਹੇ ਮਾਮਲਿਆਂ ਕਰਕੇ ਸਵਾਲਾਂ ਦੇ ਘੇਰੇ ਵਿੱਚ ਹੈ। ਇਹ ਵੀ ਕਿਹਾ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਨੂੰ ਇਸ ਸਮੇਂ ਬਾਕੀ ਸਾਰੇ ਮੁੱਦਿਆਂ ਤੋਂ ਇਲਾਵਾ ਕਾਨੂੰਨ ਵਿਵਸਥਾ ਉੱਤੇ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਲੋਕਾਂ ਨੂੰ ਸੁਖਾਵਾਂ ਅਤੇ ਸੁਰੱਖਿਅਤ ਮਾਹੌਲ ਮਿਲ ਸਕੇ।